ਬੇਅਦਬੀ ਮਾਮਲੇ ‘ਤੇ ਦਲ ਖ਼ਾਲਸਾ ਨੇ CM ਮਾਨ ਨੂੰ ਲਿਖੀ ਖੁੱਲ੍ਹੀ ਚਿੱਠੀ; ਕਿਹਾ- ‘ਸਿਰਫ਼ ਸਖ਼ਤ ਕਾਨੂੰਨ ਨਾਲ ਨਹੀਂ, ਦੋਸ਼ੀਆਂ ‘ਤੇ ਨਕੇਲ ਪਾਉਣ ਨਾਲ ਮਿਲੇਗਾ ਇਨਸਾਫ਼’

ਅੰਮ੍ਰਿਤਸਰ : 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪੰਥਕ ਜਥੇਬੰਦੀ ‘ਦਲ ਖ਼ਾਲਸਾ’ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪੰਥਕ ਜਥੇਬੰਦੀ 'ਦਲ ਖ਼ਾਲਸਾ' ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਖੁੱਲ੍ਹਾ ਖ਼ਤ ਲਿਖਿਆ ਹੈ।

ਅੰਮ੍ਰਿਤਸਰ : 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਪੰਥਕ ਜਥੇਬੰਦੀ ‘ਦਲ ਖ਼ਾਲਸਾ’ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਖੁੱਲ੍ਹਾ ਖ਼ਤ ਲਿਖਿਆ ਹੈ। ਇਸ ਖ਼ਤ ਰਾਹੀਂ ਜਥੇਬੰਦੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿਰਫ਼ ਕਾਨੂੰਨਾਂ ਨੂੰ ਸਖ਼ਤ ਬਣਾਉਣ ਨਾਲ ਸਿੱਖ ਹਿਰਦੇ ਸ਼ਾਂਤ ਨਹੀਂ ਹੋਣਗੇ, ਬਲਕਿ ਇਸ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਲਾਜ਼ਮੀ ਹੈ।

ਸਮੱਸਿਆ ਦੀ ਜੜ੍ਹ ਸਰਕਾਰੀ ਸਰਪ੍ਰਸਤੀ: ਦਲ ਖ਼ਾਲਸਾ

ਦਲ ਖ਼ਾਲਸਾ ਨੇ ਆਪਣੇ ਖ਼ਤ ਵਿੱਚ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੁਰੂ-ਦੋਖੀ ਤਾਕਤਾਂ ਦੇ ਪਿੱਛੇ ਕੰਮ ਕਰ ਰਹੀਆਂ ਸਰਕਾਰੀ ਅਤੇ ਖੁਫ਼ੀਆ ਸ਼ਕਤੀਆਂ ਹੀ ਇਸ ਪੂਰੇ ਮਸਲੇ ਦੀ ਅਸਲ ਜੜ੍ਹ ਹਨ। ਜਥੇਬੰਦੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਉਹਨਾਂ ਅਦਿੱਖ ਸ਼ਕਤੀਆਂ ਨੂੰ ਨਕੇਲ ਪਾਵੇ ਜੋ ਸਿੱਖ ਭਾਵਨਾਵਾਂ ਨੂੰ ਭੜਕਾਉਣ ਲਈ ਅਜਿਹੀਆਂ ਵਾਰਦਾਤਾਂ ਨੂੰ ਸ਼ਹਿ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲੇ ਸਲਾਖਾਂ ਪਿੱਛੇ ਨਹੀਂ ਹੁੰਦੇ, ਉਦੋਂ ਤੱਕ ਸਿੱਖ ਕੌਮ ਵਿੱਚ ਰੋਸ ਬਣਿਆ ਰਹੇਗਾ।

ਇਤਿਹਾਸਕ ਪੀੜਾ ਦਾ ਹਵਾਲਾ

ਖ਼ਤ ਵਿੱਚ ਭਾਰਤੀ ਰਾਜ ਪ੍ਰਬੰਧ (ਸਟੇਟ) ਦੇ ਰਵੱਈਏ ‘ਤੇ ਸਵਾਲ ਚੁੱਕਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਸਟੇਟ ਨੇ ਕਦੇ ਵੀ ਸਿੱਖਾਂ ਦੀ ਮਾਨਸਿਕ ਪੀੜਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਥੇਬੰਦੀ ਨੇ 1978 ਦੇ ਨਿਰੰਕਾਰੀ ਕਾਂਡ, 2007 ਅਤੇ ਫਿਰ 2015 ਵਿੱਚ ਹੋਈਆਂ ਮੰਦਭਾਗੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦਿੱਲੀ ਅਤੇ ਸੂਬਾ ਸਰਕਾਰਾਂ ਨੇ ਹਮੇਸ਼ਾ ਸਿੱਖ ਪੀੜਾ ਨੂੰ ਅਣਗੌਲਿਆ ਕੀਤਾ ਹੈ, ਜਿਸ ਦਾ ਸਿਲਸਿਲਾ ਅੱਜ ਵੀ ਜਾਰੀ ਹੈ।

ਵਿਸ਼ੇਸ਼ ਇਜਲਾਸ ਤੋਂ ਉਮੀਦਾਂ

ਜਥੇਬੰਦੀ ਨੇ ਮੁੱਖ ਮੰਤਰੀ ਨੂੰ ਤਾਕੀਦ ਕੀਤੀ ਕਿ 13 ਅਪ੍ਰੈਲ ਦਾ ਇਜਲਾਸ ਮਹਿਜ਼ ਇੱਕ ਰਸਮੀ ਕਾਰਵਾਈ ਨਾ ਬਣ ਕੇ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਮੀਦ ਕਰਦੇ ਹਨ ਕਿ ਸਰਕਾਰ ਸਿਰਫ਼ ਸਿਆਸੀ ਬਿਆਨਬਾਜ਼ੀ ਦੀ ਬਜਾਏ ਠੋਸ ਕਦਮ ਚੁੱਕੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Patiala Police’s big success: 24 ਘੰਟਿਆਂ ‘ਚ ਸੁਲਝਾਇਆ ਅੰਨ੍ਹਾ ਕਤਲ ਕੇਸ; ਪ੍ਰੇਮਿਕਾ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *