ਅੰਮ੍ਰਿਤਸਰ ‘ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ ਨੇ 500 ਲੋਕ ਉਜਾੜੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਚਮਰੰਗ ਰੋਡ ਤੇ ਅਚਾਨਕ ਹੀ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਝੁਗੀਆਂ ਚ ਰਹਿ ਰਹੇ ਲੋਕਾੰ ਦਾ ਕਾਫੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਚਮਰੰਗ ਰੋਡ ਤੇ ਅਚਾਨਕ ਹੀ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਝੁਗੀਆਂ ਚ ਰਹਿ ਰਹੇ ਲੋਕਾੰ ਦਾ ਕਾਫੀ ਨੁਕਸਾਨ ਹੋਇਆ। ਦਸ ਦਈਏ ਕਿ ਇਸ ਭਿਆਨਕ ਅੱਗ ਦੇ ਕਾਰਨ 80 ਦੇ ਕਰੀਬ ਝੁੱਗੀਆਂ ਸੜ੍ਹ ਕੇ ਸੁਆਹ ਹੋ ਗਈਆਂ ਜਦਕਿ ਇਸ ਭਿਆਨਕ ਅੱਗ ਦੇ ਕਾਰਨ 500 ਦੇ ਕਰੀਬ ਲੋਕ ਬੇਘਰ ਹੋ ਗਏ।

fire fire fire  ਇਸ ਭਿਆਨਕ ਦੇ ਅੱਗ ਦੇ ਕਾਰਨ ਲੋਕਾਂ ਦੇ ਘਰਾਂ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਫਿਲਹਾਲ ਇਸ ਭਿਆਨਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

fire

ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸ਼ਨ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਬੇਘਰ ਹੋ ਚੁੱਕੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

fire

ਗਨੀਮਤ ਇਹ ਹੈ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Leave a Reply

Your email address will not be published. Required fields are marked *