ਅੰਮ੍ਰਿਤਸਰ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫੈਕਟਰੀ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਅੰਮ੍ਰਿਤਸਰ ‘ਚ ਦੇਰ ਰਾਤ ਛੇਹਰਟਾ ਇਲਾਕੇ ‘ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫੈਕਟਰੀ ਦਾ ਕਾਫੀ ਸਾਮਾਨ ਸੜ੍ਹ ਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਅੰਮ੍ਰਿਤਸਰ ‘ਚ ਦੇਰ ਰਾਤ ਛੇਹਰਟਾ ਇਲਾਕੇ ‘ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫੈਕਟਰੀ ਦਾ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਫੈਕਟਰੀ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

Fire  ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮੁਸ਼ਕਤ ਤੋਂ ਬਾਅਦ ਕਾਬੂ ਪਾਇਆ। ਪਰ ਅੱਗ ਬੁਝਾਉਣ ਤੱਕ ਫੈਕਟਰੀ ਚ ਰੱਖਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।

Fire

ਉੱਥੇ ਹੀ ਇਸ ਮਾਮਲੇ ਤੇ ਫੈਕਟਰੀ ਦੇ ਮਾਲਕ ਦਾ ਕਹਿਣਾ ਹੈ ਕਿ ਉਹਨਾਂ ਦੇ ਫੈਕਟਰੀ ਦਾ ਕਿੰਨਾ ਨੁਕਸਾਨ ਹੋਇਆ ਹੈ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *