ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਦੇਰ ਰਾਤ ਰਬੜ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ’ਚ ਧਾਗਾ ਤੇ ਪਲਾਸਟਿਕ ਬਣਦਾ ਸੀ।
ਪਰ ਅਚਨਾਕ ਲੱਗੀ ਅੱਗ ਦੇ ਕਾਰਨ ਫੈਕਟਰੀ ਦਾ ਕਾਫੀ ਨੁਕਸਾਨ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗਾ ਰਹੀ ਹੈ।


