ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਗੌਸ਼ਾਲਾ ਰੋਡ ਮਾਰਕਿਟ ‘ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਗੌਸ਼ਾਲਾ ਰੋਡ ਮਾਰਕਿਟ ਸਿੰਗਲਾ ਗਾਰਮੈਂਟਸ ਦੀ ਦੁਕਾਨ ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਦਾ ਕਾਫੀ ਨੁਕਸਾਨ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਦੁਕਾਨ ਨੂੰ ਭਿਆਨਕ ਅੱਗ ਸ਼ਾਰਟ ਸਰਕਿਟ ਦੇ ਕਾਰਨ ਲੱਗੀ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।





