ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੇਰ ਰਾਤ ਇੰਡਸਟ੍ਰੀਅਲ ਏਰੀਆ 1 ਚ ਸਥਿਤ ਇਕ ਸਵੀਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਪੂਰੀ ਤਰ੍ਹਾ ਸੜ੍ਹ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਦੁਕਾਨ ਚ ਇਕ ਚਿੰਗਾਰੀ ਤੋਂ ਬਾਅਦ ਨੇ ਭਿਆਨਕ ਰੂਪ ਲੈ ਲਿਆ।
ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਦੁਕਾਨ ਚ ਰੱਖਿਆ ਸਾਰਾ ਸਾਮਨਾ ਸੜ੍ਹ ਕੇ ਸੁਆਹ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਦਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਨੂੰ ਬੁਝਾਉਂਦੇ ਹੋਏ ਇਕ ਫਾਇਰ ਕਰਮੀ ਬੂਰੀ ਤਰ੍ਹਾਂ ਜਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

