Surinder Shinda Bhog and Antim Ardas Date : ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਦੌਰਾਨ ਬੀਤੇ ਦਿਨੀਂ ਸੁਰਿੰਦਰ ਛਿੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਗਿਆ ਅਤੇ ਨਾਲ ਹੀ ਭੋਗ ਅਤੇ ਅੰਤਿਮ ਅਰਦਾਸ ਦੀ ਤਾਰੀਕ ਦਾ ਐਲਾਨ ਕੀਤਾ ਗਿਆ।
4 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਹੋਵੇਗੀ ਅੰਤਿਮ ਅਰਦਾਸ
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਈ-ਬਲਾਕ, ਭਾਈ ਰਣਧੀਰ ਸਿੰਘ ਨਗਰ (ਨਜ਼ਦੀਕ ਓਰੀਐਂਟ ਸਿਨੇਮਾ), ਲੁਧਿਆਣਾ ਵਿਖੇ ਹੋਵੇਗੀ। ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ |
70 ਸਾਲ ਦਾ ਸਫ਼ਰ ਕੀਤਾ ਤੈਅ
20 ਮਈ 1953 ਨੂੰ ਪੈਦਾ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ। ਆਪਣੇ 70 ਸਾਲ ਦੇ ਸਫਰ ਵਿੱਚ ਉਨ੍ਹਾਂ ਬਹੁਤ ਕੁਝ ਦੇਖਿਆ ਤੇ ਇੱਕ ਬਹੁਤ ਵੱਡਾ ਨਾਮ ਕਮਾਇਆ। ਉਨ੍ਹਾਂ ਦੀ ਮੌਤ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ।



