ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਰੋਕ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਫੈਸਲਾ ਤੇ ਸਟੇਅ ਲਗਾ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਮਨਿੰਦਰਜੀਤ ਬਿੱਟਾ ਦੀ ਪਟੀਸ਼ਨ ਦੇ ਆਧਆਰ ਤੇ ਸਟੇਅ ਲਾਈ ਗਈ ਹੈ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਰਿਹਾਈ ਕਰਨ ਦਾ ਫੈਸਲਾ ਲਿਆ ਗਿਆ ਸੀ। ਪਰ ਸਾਲ 2014 ’ਚ ਦਵਿੰਦਰਪਾਲ ਭੁੱਲਰ ਦੀ ਫਾਂਸੀ ਦੀ ਸਜਾ ਨੂੰ ਤਬਦੀਲ ਕੀਤਾ ਗਿਆ ਸੀ। ਜਿਕਰ-ਏ-ਖਾਸ ਹੈ ਕਿ ਦਵਿੰਦਰਪਾਲ ਭੁੱਲਰ ਕਾਰ ਬੰਬ ਧਮਾਕੇ ਮਾਮਲੇ ’ਚ ਦੋਸ਼ੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਸੀ।

