ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 104ਵੇਂ ਦਿਨ ਪੰਜਾਬ ਪੁਲਿਸ ਨੇ…

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ,

ਚੰਡੀਗੜ੍ਹ, 4 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 589 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

104ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 26,480 ਹੋ ਗਈਆਂ।

ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 43 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 429ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 757 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 429 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,480 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

वित्त मंत्री हरपाल सिंह चीमा द्वारा डिप्टी कमिश्नरों को ‘रंगला पंजाब विकास योजना’ के तहत विकास कार्य पूर्ण करने के निर्देश

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *