ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

ਚੰਡੀਗੜ੍ਹ, 16 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ…

DAY 74 OF GANGSTRAN TE VAAR: PUNJAB POLICE CONDUCTS 551 RAIDS; 245 HELD

ਚੰਡੀਗੜ੍ਹ, 16 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 516 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ।

ਇਸ ਤੋਂ ਇਲਾਵਾ 67 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 139 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 352ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 1345 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 69,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 352 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,841 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 1.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *