‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਚੰਡੀਗੜ੍ਹ, 7 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ…

punjab police

ਚੰਡੀਗੜ੍ਹ, 7 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 291ਵੇਂ ਦਿਨ, ਪੁਲਿਸ ਟੀਮਾਂ ਨੇ 174 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,063 ਹੋ ਗਈ ਹੈ।

ਇਸ ਤੋਂ ਇਲਾਵਾ 148 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 616ਵੇਂ ਦਿਨ ਵੀ ਜਾਰੀ ਰੱਖਿਆ। ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ ਅਤੇ  400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 616 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 91,612 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *