ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ: ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ…

DAY 74 OF GANGSTRAN TE VAAR: PUNJAB POLICE CONDUCTS 551 RAIDS; 245 HELD

ਗੈਂਗਸਟਰਾਂ ਤੇ ਵਾਰ:

ਚੰਡੀਗੜ੍ਹ, 6 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ  ਛਾਪੇਮਾਰੀ ਕੀਤੀ ।

ਜ਼ਿਕਰਯੋਗ ਹੈਂ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ ।

ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 55 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੋੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਲੋੜੀਂਦੇ ਐਂਟੀ ਗੈਂਗਸਟਰ ਹੈਲਪਲਾਈਨ 93946 93946 ਤੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ
ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 370ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 97 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 551 ਗ੍ਰਾਮ ਹੈਰੋਇਨ, 1.9 ਕਿਲੋਗ੍ਰਾਮ ਅਫੀਮ, 435 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 370 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 52,428 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਜਾਣੋ:

Badshah Song Controversy: रैपर बादशाह के गाने को लेकर विवाद के चलते ‘टटीरी’ 

ਨਿਊਜ਼ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *