Kharar News : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।ਮੁਲਜ਼ਮਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਉਸ ਦਾ ਕਈ ਸਾਲਾਂ ਤੋਂ ਕੋਈ ਕੇਸ ਚੱਲ ਰਿਹਾ ਸੀ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਸੇ ਸਬੰਧੀ ਇਹ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ।
ਖਰੜ ਵਿਚ ਦਿਨ ਦਿਹਾੜੇ ਵਾਰਦਾਤ, ਬਾਊਂਸਰ ਦੀ ਸਿਰ ਵਿਚ ਗੋਲ਼ੀ ਮਾਰ ਕੇ ਹੱਤਿਆ
Kharar News : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।ਮੁਲਜ਼ਮਾਂ…
