ਗੁਰਦਾਸਪੁਰ ਵਿੱਚ ਦਿਨ-ਦਿਹਾੜੇ ਵਾਰਦਾਤ: ਨਕਾਬਪੋਸ਼ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਗਾ ਕੇ ਕੰਨਾਂ ਦੀਆਂ ਬਾਲੀਆਂ ਲਾਹ ਕੇ ਫ਼ਰਾਰ

ਗੁਰਦਾਸਪੁਰ: ਜ਼ਿਲ੍ਹੇ ਦੇ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਕੋਟ ਸੰਤੋਖ ਰਾਏ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਘਰ ਦੇ ਖੁੱਲ੍ਹੇ…

ਜ਼ਿਲ੍ਹੇ ਦੇ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਕੋਟ ਸੰਤੋਖ ਰਾਏ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਘਰ ਦੇ

ਗੁਰਦਾਸਪੁਰ: ਜ਼ਿਲ੍ਹੇ ਦੇ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਕੋਟ ਸੰਤੋਖ ਰਾਏ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਘਰ ਦੇ ਖੁੱਲ੍ਹੇ ਗੇਟ ਦਾ ਫਾਇਦਾ ਉਠਾ ਕੇ ਨਕਾਬਪੋਸ਼ ਲੁਟੇਰੇ ਨੇ ਘਰ ਅੰਦਰ ਬੈਠੀ ਬਜ਼ੁਰਗ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ। ਘਟਨਾ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪਹਿਲਾਂ ਪੈਰੀਂ ਹੱਥ ਲਾਏ, ਫਿਰ ਝਪਟ ਮਾਰ ਕੇ ਲਾਹ ਲਈਆਂ ਬਾਲੀਆਂ

ਮਿਲੀ ਜਾਣਕਾਰੀ ਅਨੁਸਾਰ, ਪਿੰਡ ਵਿੱਚ ਸੜਕ ਦੇ ਕੰاره ਬਣੇ ਇਸ ਘਰ ਦਾ ਗੇਟ ਖੁੱਲ੍ਹਾ ਦੇਖ ਕੇ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨ ਆਏ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਸਿੱਧਾ ਘਰ ਦੇ ਬਰਾਂਡੇ ਵਿੱਚ ਜਾ ਵੜਿਆ, ਜਿੱਥੇ ਇੱਕ ਬਜ਼ੁਰਗ ਮਹਿਲਾ ਇਕੱਲੀ ਬੈਠੀ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਲੁਟੇਰੇ ਨੇ ਪਹਿਲਾਂ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਗਾਏ ਅਤੇ ਫਿਰ ਅਚਾਨਕ ਉਸ ਦੇ ਕੰਨਾਂ ਦੀਆਂ ਸੋਨੇ ਦੀਆਂ ਬਾਲੀਆਂ ਲਾਹ ਲਈਆਂ। ਇਸ ਦੌਰਾਨ ਉਸ ਦਾ ਦੂਜਾ ਸਾਥੀ ਮੋਟਰਸਾਈਕਲ ਸਟਾਰ ਕਰਕੇ ਬਾਹਰ ਹੀ ਖੜ੍ਹਾ ਰਿਹਾ।

ਪੀੜਤ ਪਰਿਵਾਰ ਵੱਲੋਂ ਰੌਲਾ ਪਾਉਣ ’ਤੇ ਵੀ ਫ਼ਰਾਰ ਹੋਏ ਮੁਲਜ਼ਮ

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਬਜ਼ੁਰਗ ਮਹਿਲਾ ਨੇ ਰੌਲਾ ਪਾਇਆ ਤਾਂ ਉਨ੍ਹਾਂ ਦਾ ਲੜਕਾ ਅਮਰੀਕ ਸਿੰਘ ਅਤੇ ਆਂਢ-ਗੁਆਂਢ ਦੇ ਕੁਝ ਲੋਕ ਤੁਰੰਤ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ, ਪਰ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱगे ਸੀਸੀਟੀਵੀ ਕੈਮਰੇ ਵਿੱਚ ਸਾਫ਼ ਤੌਰ ’ਤੇ ਰਿਕਾਰਡ ਹੋ ਗਈ ਹੈ।

ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮੰਗ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੀੜਤ ਪਰਿਵਾਰ ਨੇ ਤੁਰੰਤ 112 ਨੰਬਰ ’ਤੇ ਐਮਰਜੈਂਸੀ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਈ। ਸੂਚਨਾ ਮਿਲਦੇ ਹੀ ਥਾਣਾ ਧਾਰੀਵਾਲ ਦੇ ਐਸ. ਐਚ ਓ. ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਪੀੜਤ ਬਜ਼ੁਰਗ ਔਰਤ ਦੇ ਪੁੱਤਰ ਅਮਰੀਕ ਸਿੰਘ ਅਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਘਰ ਮੁੱਖ ਸੜਕ ਅਤੇ ਭਰੇ ਬਾਜ਼ਾਰ ਵਿੱਚ ਹੋਣ ਦੇ ਬਾਵਜੂਦ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਹੋਣਾ ਕਾਨੂੰਨ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਉੱਚ ਅਧਿਕਾਰੀਆਂ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਇਨ੍ਹਾਂ ਝਪਟਮਾਰਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 पानीपत की गोशाला में निर्माण के दौरान हादसा, ट्रॉली में आया करंट , एक मजदूर की मौत, दूसरा झुलसा

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *