ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਤਹਿਗੜ੍ਹ ਸਾਹਿਬ ਦੇ DC ਅਤੇ ADC ਦੀ ਲੜਾਈ ਹੁਣ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੱਕ ਪਹੁੰਚ ਚੁੱਕੀ ਹੈ। ਸ਼ਨੀਵਾਰ ਨੂੰ ADC ਜਗਵਿੰਦਰ ਸਿੰਘ ਸੰਧੂ ਨੇ ਪੰਚਾਇਤ ਅਧਿਕਾਰੀਆਂ ਸਮੇਤ ਇਸ ਮਾਮਲੇ ਸੰਬੰਧੀ ਪੰਚਾਇਤ ਮੰਤਰੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸਾਰੇ ਮਾਮਲੇ ਬਾਰੇ ਉਨ੍ਹਾਂ ਨੂੰ ਦੱਸਿਆ। ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਵੀ ਇਸ ਮਾਮਲੇ ਦੀ ਪੂਰੀ ਜਾਂਚ ਕਰਨ ਦਾ ਜਗਵਿੰਦਰ ਸਿੰਘ ਸੰਧੂ ਵਿਸ਼ਵਾਸ ਦਿਵਾਇਆ ਹੈ।
ਉੱਥੇ ਹੀ ਇਸ ਮਾਮਲੇ ਵਿੱਚ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ, ਸ਼ਨੀਵਾਰ ਨੂੰ ADC ਜਗਵਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਅਧਿਕਾਰੀ ਇਸ ਮਾਮਲੇ ਬਾਰੇ ਮੇਰੇ ਨਾਲ ਗੱਲ ਕਰਨ ਆਏ ਸਨ, ਅਸੀਂ ਉਨ੍ਹਾਂ ਦੀ ਸਾਰੀ ਗੱਲ ਸੁਣੀ ਹੈ। ਐਤਵਾਰ DC ਨੂੰ ਚੰਡੀਗੜ੍ਹ ਬੁਲਾਇਆ ਜਾਵੇਗਾ ਅਤੇ ਉਨ੍ਹਾਂ ਨਾਲ ਵੀ ਗੱਲ ਕੀਤੀ ਜਾਵੇਗੀ। ਇਸ ਮੁੱਦੇ ਦੋਵਾਂ ‘ਤੇ ਦੋਵਾਂ ਦੀ ਸੁਣਨ ਤੋਂ ਬਾਅਦ ਹੀ ਹੱਲ ਕੱਢਿਆ ਜਾਵੇਗਾ।
ਉੱਥੇ ਹੀ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਮਿਲਣ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ, ਮੰਤਰੀ ਸਾਹਿਬ ਨੇ ਸਾਨੂ ਵਿਸ਼ਵਾਸ ਦਿਵਾਇਆ ਹੈ ਕਿ, ਦੋਨਾਂ ਪੱਖਾਂ ਦੀ ਗੱਲ ਸੁਣ ਕੇ ਹੀ ਇਸ ਮਾਮਲੇ ਦਾ ਹੱਲ ਕੱਢਿਆ ਜਾਣਾ ਹੈ। ਉਨ੍ਹਾਂ ਬਹੁਤ ਧਿਆਨ ਨਾਲ ਸਾਡੀ ਗੱਲ ਸੁਣੀ ਹੈ, ਅਧਿਕਾਰੀਆਂ ਨੇ ਕਿਹਾ।

