ਅੰਮ੍ਰਿਤਸਰ ‘ਚ ਨਸ਼ੇ ਦੇ ਕਾਰਨ ਲੜਕੀ ਦੀ ਹੋਈ ਮੌਤ, ਪਾਬੰਦੀਸ਼ੁਦਾ ਹਲਾਤਾਂ ਵਿੱਚ ਮਿਲੀ ਲਾਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਦੇ ਰਾਂਝੇ ਦੀਹਵੇਲੀ ਵਿੱਚ ਇਕ ਲੜਕੀ ਦੀ ਲਾਸ਼ ਨਗਨ ਅਵਸਥਾ ਵਿੱਚ ਬਰਾਮਦ ਹੋਈ ਹੈ ਜਿਸ ਕਾਰਨ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣ ਗਿਆ ਹੈ। ਇਸ ਮਾਮਲੇ ਤੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਲੜਕੀ ਨੂੰ ਨਸੇ ਦੀ ਆਦੀ ਸੀ।

Drugs

ਨਾਲ ਹੀ ਉਹ ਗਲਤ ਕੰਮ ਵੀ ਕਰਦੀ ਸੀ। ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾ ਹੀ ਉਸਦੇ ਘਰ ਵਿੱਚ ਕੁੱਝ ਤਿਨ ਚਾਰ ਨੌਜਵਾਨ ਆਏ ਸੀ ਤੇ ਅਗਲੇ ਦਿਨ ਉਸਦੀ ਲਾਸ਼ ਸੜਕ ਤੇ ਪਈ ਹੋਈ ਮਿਲੀ।

Dead body

ਕਿਹਾ ਜਾ ਰਿਹਾ ਹੈ ਕਿ ਲੜਕੀ ਦੀ ਮੌਤ ਨਸ਼ੇ ਦੇ ਓਵਰਡੋਜ ਨਾਲ ਹੋਈ ਹੈ। ਨਾਲ ਹੀ ਉਸ ਨਾਲ ਗੈਂਗਰੇਪ ਕੀਤੇ ਜਾਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਂਦੇ ਹੋਏ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸਦੀ ਅਗਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *