ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਵਿੱਖੇ ਮਕਸੂਦਾਂ ਵਿਧੀਪੁਰ ਨੇੜੇ ਕਾਰ ਵਿੱਚੋਂ ਲਾਸ਼ ਮਿਲਣ ਕਾਰ ਸਨਸਨੀ ਫੈਲ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਵਿੱਚੋਂ ਇਕ ਲਾਸ਼ ਮਿਲੀ ਹੈ ਜਿਸ ਵਿੱਚ ਵਿਅਕਤੀ ਦੇ ਗਲੇ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਸੀ।
ਦੱਸਣਯੋਗ ਗੱਲ ਹੈ ਕਿ ਇਸ ਮਾਮਲੇ ਦੇ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

