ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਢਾਈ ਸਾਲਾਂ ਦੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਇਕ ਹਫਤੇ ਤੋਂ ਗਾਇਬ ਸੀ ਤੇ ਹੁਣ ਇਸ ਬੱਚੇ ਦੀ ਲਾਸ਼ ਮਿਲੀ ਹੈ ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਬੱਚੇ ਦੇ ਪਰਿਵਾਰ ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦਈਏ ਕਿ ਬੱਚੇ ਦੀ ਲਾਸ਼ ਛੱਪੜ ਚੋਂ ਮਿਲੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈਕੇ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

