ਕੇਂਦਰੀ ਜੇਲ੍ਹਾਂ ’ਚ ਪੰਜਾਬ ਪੁਲਿਸ ਦੀ ਨਾਕਾਮਯਾਬੀ: ਇਹ ਹੋਈਆਂ ਵੱਡੀਆਂ ਵਾਰਦਾਤਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਜੇਲ੍ਹਾਂ ਲਗਾਤਾਰ ਕਿਸੇ ਨਾ ਕਿਸੇ ਮਾਮਲਾ ਦੇ ਕਾਰਨ ਸੁਰਖੀਆਂ ਚ ਰਹਿ ਰਹੀਆਂ ਹਨ। ਜਿਸ ਕਾਰਨ ਪੁਲਿਸ ਪ੍ਰਸਾਸ਼ਨ ਦੀ ਕਾਰਗੁਜਾਰੀ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਜੇਲ੍ਹਾਂ ਲਗਾਤਾਰ ਕਿਸੇ ਨਾ ਕਿਸੇ ਮਾਮਲਾ ਦੇ ਕਾਰਨ ਸੁਰਖੀਆਂ ਚ ਰਹਿ ਰਹੀਆਂ ਹਨ। ਜਿਸ ਕਾਰਨ ਪੁਲਿਸ ਪ੍ਰਸਾਸ਼ਨ ਦੀ ਕਾਰਗੁਜਾਰੀ ਤੇ ਵੀ ਸਵਾਲਾਂ ਦੇ ਘੇਰੇ ਚ ਆ ਰਹੀ ਹੈ। ਜੇਲ੍ਹਾਂ ਚ ਬੰਦ ਕੈਦੀਆਂ ਵੱਲੋਂ ਲਗਾਤਾਰ ਕਾਨੂੰਨ ਵਿਵਸਥਾ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
Jail

ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਅਤੇ ਬਠਿੰਡਾ ਦੀ ਜੇਲ੍ਹ ਚੋਂ ਦੇਖਣ ਨੂੰ ਮਿਲਿਆ ਹੈ ਜਿਸ ਕਾਰਨ ਇਕ ਵਾਰ ਫਿਰ ਤੋਂ ਪੁਲਿਸ ਪ੍ਰਸਾਸ਼ਨ ਦੇ ਲੱਖਾਂ ਹੀ ਦਾਅਵੇ ਖੋਖਲੇ ਨਜ਼ਰ ਆਏ ਹਨ।

Jail

ਮਿਲੀ ਜਾਣਕਾਰੀ ਦੇ ਅਨੁਸਾਰ ਫਿਰੋਜ਼ਪੁਰ ਦੀ ਜੇਲ੍ਹ ‘ਚ ਕੈਦੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਜਿਸ ਤੇ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖਿਰ ਪੁਲਿਸ ਦੀ ਸੁਰੱਖਿਆ ਦੇ ਹੇਠ ਕੈਦੀਆਂ ਕੋਲ ਮੋਬਾਇਲ ਕਿਸ ਤਰ੍ਹਾਂ ਪਹੁੰਚ ਗਿਆ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ 21 ਸਾਲਾਂ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

youth

ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸਾਸ਼ਨ ਦੀ ਲਾਪਰਵਾਹੀ ਦੇ ਕਾਰਨ ਹੀ ਉਹਨਾਂ ਦੇ ਬੇਟੇ ਦੀ ਮੌਤ ਹੋਈ ਹੈ। ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਦੇ ਕੋਈ ਪਹਿਲੇ ਮਾਮਲੇ ਨਹੀਂ ਹਨ ਜਿਸ ਕਾਰਨ ਪੁਲਿਸ ਪ੍ਰਸਾਸ਼ਨ ਸਵਾਲਾਂ ਦੇ ਘੇਰੇ ਚ ਨਾ ਆਈ ਹੋਵੇ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਪੁਲਿਸ ਦੇ ਹੱਥ ਖੜ੍ਹੇ ਹੋਏ ਪਏ ਹਨ।

Leave a Reply

Your email address will not be published. Required fields are marked *