ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਕੋਰੋਨਾ ਵਾਇਰਸ ਨਾਲ ਵਿਸ਼ਵ ਦੇ 160 ਤੋਂ ਵੱਧ ਦੇਸ਼ ਪ੍ਰਭਾਵਿਤ ਹੋ ਚੁੱਕੇ ਹਨ। ਹੁਣ ਤੱਕ ਕੋਰੋਨਾ ਦਾ ਸ਼ਿਕਾਰ ਹੋਏ 71 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਜਦਿਕ ਡੇਢ ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਦੁਨੀਆ ਭਰ ਵਿਚ ਹੁਣ ਤੱਕ 7160 ਲੋਕ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ। ਉੱਥੇ ਹੀ ਪੂਰੀ ਦੁਨੀਆਂ ਵਿਚ 182,611 ਲੋਕਾਂ ਨੂੰ ਇਸ ਮਹਾਮਾਰੀ ਦੀ ਲਾਗ ਲੱਗ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕੇਂਦਰ ਚੀਨ ਵਿਚ ਹੁਣ ਤੱਕ 32 ਹਜਾਰ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਉੱਥੇ ਹੀ ਇਟਲੀ ਵਿਚ 2156, ਈਰਾਨ ਵਿਚ 853, ਸਪੇਨ ਵਿਚ 340, ਫਰਾਂਸ ਵਿਚ 140, ਦੱਖਣੀ ਕੋਰੀਆ ਵਿਚ 81, ਅਮਰੀਕਾ ਅਤੇ 86 ਅਤੇ ਬ੍ਰਿਟੇਨ ਵਿਚ 54 ਅਤੇ ਜਪਾਨ ਵਿਚ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਭਾਰਤ ਵਿਚ 3 ਅਤੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਇਕ ਵਿਅਕਤੀ ਨੇ ਆਪਣੀ ਜਾਨ ਗਵਾਈ ਹੈ।

ਚੀਨ ਤੋਂ ਬਾਅਦ ਕੋਰੋਨਾ ਵਾਇਰਸ ਦਾ ਸੱਭ ਤੋਂ ਜਿਆਦਾ ਕਹਿਰ ਇਟਲੀ ਵਿਚ ਵੇਖਣ ਨੂੰ ਮਿਲਿਆ ਹੈ। ਇਟਲੀ ਵਿਚ ਇਹ ਮਹਾਮਾਰੀ ਇਸ ਕਦਰ ਫੈਲੀ ਹੈ ਕਿ ਉੱਥੇ ਕਰਫਿਊ ਵਰਗੇ ਹਲਾਤ ਹੋ ਗਏ ਹਨ। ਸੜਕਾਂ ਖਾਲ੍ਹੀ ਪਈਆਂ ਹਨ ਅਤੇ ਸ਼ਹਿਰ ਦਰ ਸ਼ਹਿਰ ਸਨਾਟਾ ਛਾਇਆ ਹੋਇਆ ਹੈ। ਕੋਰੋਨਾ ਦੇ ਖੋਫ ਕਾਰਨ ਲੋਕ ਆਪਣੇ ਘਰਾਂ ਵਿਚ ਕੈਦ ਹੋਣ ਲਈ ਮਜ਼ਬੂਰ ਹਨ। ਦੱਸ ਦਈਏ ਕਿ ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ 126 ਕੇਸ ਸਾਹਮਣੇ ਆ ਚੁੱਕੇ ਹਨ ਜਦਿਕ ਤਿੰਨ ਕੋਰੋਨਾ ਵਾਇਰਸ ਪੀੜਤ ਮਰੀਜ਼ਾ ਨੇ ਦਮ ਤੋੜ ਦਿੱਤਾ ਹੈ ਜਿਸ ਕਰਕੇ ਸਰਕਾਰ ਨੇ 31 ਮਾਰਚ ਤੱਕ ਸਾਰੇ ਸਕੂਲਾਂ-ਕਾਲਜਾਂ, ਜਿੰਮ,ਸਿਨੇਮਾ ਘਰਾਂ ਅਤੇ ਵੱਡੇ ਇੱਕਠ ਕਰਨ ਉੱਤੇ ਰੋਕ ਲਗਾ ਦਿੱਤੀ ਹੈ।

