ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਹੋਇਆ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੋਲੀ-ਹੋਲੀ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੋਲੀ-ਹੋਲੀ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ । ਬੀਤੇ ਦਿਨ ਕੋਰੋਨਾ ਵਾਇਰਸ ਨਾਲ ਪੀੜਤ ਇਕ ਵਿਅਕਤੀ ਦੇ ਮਰਨ ਦੀ ਖਬਰ ਸਾਹਮਣੇ ਆਈ ਸੀ ਅਤੇ ਅੱਜ ਫਿਰ ਇਕ ਔਰਤ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ।

ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ 85 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ 10 ਦੀ ਹਾਲਤ ‘ਚ ਸੁਧਾਰ ਦੱਸਿਆ ਜਾ ਰਿਹਾ ਹੈ ਅਤੇ ਬਾਕੀਆਂ ਦਾ ਇਲਾਜ ਅਜੇ ਜਾਰੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਦੋ ਮੌਤਾਂ ਹੋ ਚੁੱਕੀਆਂ ਹਨ। ਪਹਿਲੀ ਮੌਤ ਬੀਤੇ ਸ਼ੁੱਕਰਵਾਰ ਨੂੰ ਕਰਨਾਟਕਾ ਵਿਚ ਹੋਈ ਸੀ। ਮਰਨ ਵਾਲੇ ਵਿਅਕਤੀ ਦੀ ਉਮਰ 76 ਸਾਲ ਸੀ ਜੋ ਕਿ ਹਾਲ ਚ ਹੀ ਸਾਊਦੀ ਅਰਬ ਤੋਂ ਭਾਰਤ ਵਾਪਸ ਪਰਤਿਆ ਸੀ। ਇਸ ਤੋਂ ਬਾਅਦ ਅੱਜ ਫਿਰ ਕੋਰੋਨਾ ਵਾਇਰਸ ਦੀ ਲਾਗ ਵਾਲੀ ਔਰਤ ਨੇ ਆਪਣੀ ਜਾਨ ਗਵਾਈ ਹੈ। ਦੱਸਿਆ ਜਾ ਹੈ ਕਿ ਮ੍ਰਿਤਕ ਔਰਤ ਦੀ ਉਮਰ 65 ਸਾਲ ਹੈ।

ਜਾਣਕਾਰੀ ਅਨੁਸਾਰ ਮਰਨ ਵਾਲੀ ਔਰਤ ਦਾ ਬੇਟਾ ਇਟਲੀ ਅਤੇ ਸਵੀਟਜਰਲੈਂਡ ਨੂੰ ਹੁੰਦਾ ਹੋਇਆ 23 ਫਰਵਰੀ ਨੂੰ ਭਾਰਤ ਵਾਪਸ ਪਰਤਿਆ ਸੀ ਜਿਸ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ ਅਤੇ ਉਸਦੀ ਮਾਂ ਵੀ ਉਸ ਦੇ ਸੰਪਰਕ ਵਿਚ ਆ ਗਈ ਜਿਸ ਕਰਕੇ ਉਸ ਨੂੰ ਵੀ ਕੋਰੋਨਾ ਵਾਇਰਸ ਦੀ ਲਾਗ ਲੱਗ ਗਈ ਸੀ। ਰਿਪੋਰਟਾਂ ਅਨੁਸਾਰ ਮ੍ਰਿਤਕ ਮਹਿਲਾ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਰਹਿਣ ਵਾਲੀ ਮ੍ਰਿਤਕ ਔਰਤ ਨੂੰ ਹੋਰ ਵੀ ਕਈ ਬੀਮਾਰੀਆਂ ਸਨ ਜਿਸ ਕਰਕੇ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਪਰ ਉਹ ਠੀਕ ਨਾ ਹੋ ਸਕੀ ਤੇ ਉਸ ਦੀ ਮੌਤ ਹੋ ਗਈ।

Leave a Reply

Your email address will not be published. Required fields are marked *