ਭਾਰਤ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤਾਂ ‘ਚ ਹੋਇਆ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੇਵਲ ਅੱਜ ਐਤਵਾਰ ਨੂੰ ਹੀ ਤਿੰਨ ਕੋਰੋਨਾ ਵਾਇਰਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੇਵਲ ਅੱਜ ਐਤਵਾਰ ਨੂੰ ਹੀ ਤਿੰਨ ਕੋਰੋਨਾ ਵਾਇਰਸ ਪੀੜਤ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਹੁਣ ਤੱਕ 350 ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਜਾਣਕਾਰੀ ਅਨੁਸਾਰ ਗੁਜਰਾਤ ਦੇ ਸੂਰਤ 67 ਸਾਲਾਂ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਇਹ ਬਜ਼ੁਰਗ ਕੋਰੋਨਾ ਵਾਇਰਸ ਨਾਲ ਪੀੜਤ ਸੀ। ਗੁਜਰਾਤ ਵਿਚ ਮੌਤ ਦਾ ਇਹ ਪਹਿਲਾ ਮਾਮਲਾ ਹੈ। ਉੱਥੇ ਹੀ ਦੂਜੀ ਮੌਤ ਮਹਾਰਾਸ਼ਟਰ ਵਿਚ ਹੋਈ ਹੈ ਇੱਥੇ ਇਕ 63 ਸਾਲਾਂ ਬਜ਼ੁਰਗ ਜੋ ਕੋਰੋਨਾ ਵਾਇਰਸ ਸਮੇਤ ਹਾਇਪਰ ਟੈਂਸ਼ਨ ਅਤੇ ਦਿਲ ਦਾ ਮਰੀਜ਼ ਸੀ, ਨੇ ਦਮ ਤੋੜ ਦਿੱਤਾ ਹੈ। ਮਹਾਰਾਸ਼ਟਰ ਵਿਚ ਕੋਰੋਨਾ ਪੀੜਤ ਦੀ ਇਹ ਦੂਜੀ ਮੌਤ ਹੈ। ਜਦਕਿ ਤੀਜੀ ਮੌਤ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਹੋਈ ਹੈ। ਇੱਥੇ ਪਟਨਾ ਏਮਸ ਵਿਚ 38 ਸਾਲਾਂ ਨੌਜਵਾਨ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ। ਬਿਹਾਰ ਵਿਚ ਵੀ ਇਹ ਕੋਰੋਨਾ ਪੀੜਤ ਦੀ ਪਹਿਲੀ ਮੌਤ ਹੈ। ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ, ਪੰਜਾਬ ਅਤੇ ਮਹਾਰਾਸ਼ਟਰ ਵਿਚ ਇਕ-ਇਕ ਮੌਤ ਹੋਈ ਹੈ।

ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ ਸੱਤ ਤੱਕ ਪਹੁੰਚ ਗਈ ਹੈ। ਉੱਥੇ ਹੀ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਸੰਖਿਆ ਹੁਣ 354 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਅੱਜ ਐਤਵਾਰ ਨੂੰ ਪੀਐਮ ਮੋਦੀ ਨੇ ਪੂਰੇ ਦੇਸ਼ ਵਿਚ ਜਨਤਾ ਕਰਫਿਊ ਐਲਾਨਿਆਂ ਹੋਇਆ ਹੈ ਜਿਸ ਨੂੰ ਦੇਸ਼ ਵਿਚ ਵੱਖ-ਵੱਖ ਥਾਵਾਂ ਉੱਤੇ ਭਰਵਾ ਹੁੰਗਾਰਾ ਵੀ ਮਿਲ ਰਿਹਾ ਹੈ। ਅੱਜ ਰੇਲ ਸੇਵਾਂ ਉੱਤੇ ਰੋਕ ਲਗਾਈ ਗਈ ਹੈ ਜਦਕਿ ਮੈਟਰੋ ਸੇਵਾ ਨੂੰ ਵੀ ਬੰਦ ਕੀਤਾ ਗਿਆ ਹੈ।

Leave a Reply

Your email address will not be published. Required fields are marked *