ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਐਨਡੀਏ ਦੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਜਨਰਲ ਵਰਗ ਨਾਲ ਸਬੰਧਤ ਵਿਅਕਤੀਆਂ ਨੂੰ ਨੌਕਰੀ ਤੇ ਵਿੱਦਿਅਕ ਅਦਾਰਿਆਂ ਵਿੱਚ 10% ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਰਾਖਵਾਂਕਰਨ ਪਹਿਲਾਂ ਤੋਂ ਜਾਰੀ ਕੋਟਿਆਂ ਨਾਲ ਛੇੜਛਾੜ ਤੋਂ ਬਗ਼ੈਰ ਲਾਗੂ ਕੀਤਾ ਜਾਵੇਗਾ। ਆਰਥਕ ਤੌਰ ‘ਤੇ ਕਮਜ਼ੋਰ ਜਨਰਲ ਵਰਗ ਨੂੰ ਰਾਖਵਾਂਕਰਨ ਦੇਣ ਦੀ ਮੰਗ ਤਕਰੀਬਨ ਦੋ ਦਹਾਕੇ ਪੁਰਾਣੀ ਹੈ, ਜੋ ਹੁਣ ਪੂਰੀ ਹੋਣ ਜਾ ਰਹੀ ਹੈ |
ਮੋਦੀ ਸਰਕਾਰ ਆਪਣੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਸੰਸਦ ਵਿੱਚ ਕਾਨੂੰਨ ਵਿੱਚ ਸੋਧ ਪੇਸ਼ ਕੀਤਾ ਗਿਆ | ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਸਰਕਾਰ ਦੇ ਇਸ ਫੈਸਲੇ ਕਾਰਨ ਬ੍ਰਾਹਮਣ, ਠਾਕੁਰ, ਬਾਣੀਆ, ਜੱਟ, ਜਾਟ, ਗੁਰਜਰ ਅਤੇ ਹੋਰਨਾਂ ਜਾਤਾਂ ਨਾਲ ਸਬੰਧਤ ਲੋਕਾਂ ਨੂੰ ਲਾਭ ਹੋ ਸਕਦਾ ਹੈ |
Watch Video
