ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ, ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਦੇਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 10 ਹਜ਼ਾਰ 853 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 526 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 60 ਹਜ਼ਾਰ 791 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
Also Read : ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ ਹੈ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਹਜ਼ਾਰ 432 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 44 ਹਜ਼ਾਰ 845 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 37 ਲੱਖ 49 ਹਜ਼ਾਰ 900 ਲੋਕ ਠੀਕ ਹੋ ਚੁੱਕੇ ਹਨ।
Also Read : ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ
ਵੈਕਸੀਨ ਦਾ ਅੰਕੜਾ 108 ਕਰੋੜ ਨੂੰ ਪਾਰ ਕਰ ਗਿਆ ਹੈ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 28 ਲੱਖ 40 ਹਜ਼ਾਰ 174 ਖੁਰਾਕਾਂ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਹੁਣ ਤੱਕ ਦੇਸ਼ ਵਿੱਚ 108 ਕਰੋੜ 21 ਲੱਖ 66 ਹਜ਼ਾਰ 365 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।



