550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਰੇਲਵੇ ਵਿਭਾਗ ਵਲੋਂ ਸ਼ਰਧਾਲੂਆਂ ਨੂੰ ਤੋਹਫਾ..

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਬਾਬੇ ਨਾਨਕ ਨੂੰ ਸੁਲਤਾਨਪੁਰ ਲੋਧੀ ਨਾਲ ਜੋੜਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਬਾਬੇ ਨਾਨਕ ਨੂੰ ਸੁਲਤਾਨਪੁਰ ਲੋਧੀ ਨਾਲ ਜੋੜਨ ਲਈ ਦੋ ਰੇਲ ਗੱਡੀਆਂ ਸ਼ੁਰੂ ਕੀਤੀਆਂ ਹਨ। ਦੱਸ ਦਈਏ ਪਹਿਲਾਂ 4 ਰੇਲ ਗੱਡੀਆਂ ਰੋਜਾਨਾ ਡੇਰਾ ਬਾਬਾ ਨਾਨਕ ਆਉਂਦੀਆਂ ਸਨ। ਹੁਣ 5 ਰੇਲ ਗੱਡੀਆਂ ਰੋਜ਼ਾਨਾ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਆਉਣਗੀਆਂ ਅਤੇ ਇਕ ਰੇਲ ਗੱਡੀ ਰੋਜਾਨਾ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਵੇਗੀ। ਨਾਲ ਹੀ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੇ ਬੈਠਕ ਦਾ ਵੀ ਪੁਖਤਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਟੇਸ਼ਨ ਮਾਸਟਰ ਰਾਹੁਲ ਰਾਜ ਨੇ ਦੱਸਿਆ ਕਿ, ਡੇਰਾ ਬਾਬਾ ਨਾਨਕ ਤੋਂ ਪਹਿਲਾਂ 4 ਰੇਲ ਗੱਡੀਆਂ ਰੋਜ਼ਾਨਾ ਅੰਮ੍ਰਿਤਸਰ ਵਿੱਚ ਆਉਂਦੀਆਂ ਸਨ ਪਰ ਹੁਣ 2 ਹੋਰ ਵਿਸ਼ੇਸ਼ ਰੇਲ ਗੱਡੀਆਂ ਰੋਜ਼ਾਨਾ ਆਉਣੀ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਡੇਰਾ ਬਾਬਾ ਨਾਨਕ ਆਉਣ ਜਾਣ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 2 ਰੇਲ ਗੱਡੀਆਂ ਡੇਰਾ ਬਾਬਾ ਨਾਨਕ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਗਈਆਂ ਹਨ।

ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤਾਂ ਨੂੰ ਧਿਆਨ ‘ਚ ਰੱਖਦਿਆਂ, ਜਿਹੜੀਆਂ ਨਵੀਆਂ ਰੇਲ ਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਸ ਬਾਰੇ ਯਾਤਰੀਆਂ ਨੇ ਕਿਹਾ, “ਚੰਗੀ ਗੱਲ ਹੈ, ਪਰ ਜਿਆਦਾਤਰ ਰੇਲ ਗੱਡੀ ਡੇਰਾ ਬਾਬਾ ਨਾਨਕ ਤੋਂ ਤੁਰਨ ਤੋਂ ਬਾਅਦ ਵੇਰਕਾ ਰੁਕ ਜਾਂਦੀ ਹੈ। ਰੇਲ ਗੱਡੀਆਂ ਸਿੱਧੇ ਅੰਮ੍ਰਿਤਸਰ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ” ਹਾਲਾਂਕਿ ਇਹ ਗੱਡੀਆਂ 15 ਨਵੰਬਰ ਤੱਕ ਅੰਮ੍ਰਿਤਸਰ ਰੇਲਵੇ ਸਟੇਸ਼ਨ ਜਾ ਚੁੱਕੀਆਂ ਹਨ, ਪਰ ਲੋਕਾਂ ਦੀ ਮੰਗ ਹੈ ਕਿ ਹੁਣ ਡੇਰਾ ਬਾਬਾ ਨਾਨਕ ਵਿਖੇ ਯਾਤਰੀਆਂ ਦੀ ਆਮਦ ਤੇਜ਼ ਹੋ ਗਈ ਹੈ ਤਾਂ ਸਰਕਾਰ ਨੂੰ ਵੀ ਚਾਹੀਦਾ ਹੈ ਕਿ, ਇਨ੍ਹਾਂ ਰੇਲ ਗੱਡੀਆਂ ਨੂੰ ਪਰਮਾਨੈਂਟ ਕੀਤਾ ਜਾਵੇ।

Leave a Reply

Your email address will not be published. Required fields are marked *