ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਅਮਲੋਹ ਵਿਖੇ ਹੋਇਆ ਅਲੌਕਿਕ ਡਰੋਨ ਸ਼ੋਅ

ਸ੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ…

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਸ੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਬੀਤੇ ਦਿਨ ਦੇਰ ਰਾਤ ਅਨਾਜ ਮੰਡੀ ਅਮਲੋਹ ਵਿਖੇ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ, ਜਿਸ ਨੇ ਉੱਥੇ ਪਹੁੰਚੀਆਂ ਸੰਗਤਾਂ ਦਾ ਮਨ ਮੋਹ ਲਿਆ।

ਅਸਮਾਨ ਵਿੱਚ ਉੱਡਦੇ 500 ਡਰੋਨਾਂ ਨੇ ਬਿਖੇਰੇ ਗੁਰੂ ਸਾਹਿਬ ਦੇ ਜੀਵਨ ਦੇ ਰੰਗ

ਅਨਾਜ ਮੰਡੀ ਅਮਲੋਹ ਵਿਖੇ ਰਾਤ ਦੇ ਹਨੇਰੇ ਵਿੱਚ ਜਦੋਂ 500 ਡਰੋਨਾਂ ਨੇ ਇੱਕੋ ਸਮੇਂ ਅਸਮਾਨ ਵਿੱਚ ਉਡਾਣ ਭਰੀ, ਤਾਂ ਇੱਕ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲਿਆ। ਇਨ੍ਹਾਂ ਡਰੋਨਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਪਵਿੱਤਰ ਬਾਣੀ ਅਤੇ ਮਹਾਨ ਫ਼ਲਸਫ਼ੇ ਨੂੰ ਆਕਾਸ਼ ਵਿੱਚ ਰੋਸ਼ਨੀ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। ਇਸ ਅਨੋਖੇ ਨਜ਼ਾਰੇ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਡੂੰਘਾਈ ਨਾਲ ਜੋੜਿਆ।

ਸਰਕਾਰ ਦੀ ਵਚਨਬੱਧਤਾ ਅਤੇ ਸੰਗਤਾਂ ਦਾ ਭਾਵੁਕ ਰੋਮਾਂਚ

ਇਸ ਮੌਕੇ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਵੀ ਇਸ ਸ਼ੋਅ ਦਾ ਅਨੰਦ ਮਾਣਿਆ। ਵਿਧਾਇਕ ਗੈਰੀ ਬੜਿੰਗ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ

ਡਰੋਨ ਸ਼ੋਅ ਦੀ ਇਸ ਅਲੌਕਿਕ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਸਲਾਘਾਯੋਗ ਕਦਮ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸੰਗਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਆਧੁਨਿਕ ਤਰੀਕਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਟਾਂਡਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *