ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ…

ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡੇਰੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਲਈ। ਰੱਖਿਆ ਮੰਤਰੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੇ। ਉੱਥੇ ਭਾਜਪਾ ਦੇ ਕਈ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

5 ਨਵੰਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 

5 ਨਵੰਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਮੁਖੀ ਨੂੰ ਮਿਲਣ ਗਏ ਸਨ। ਦੱਸ ਦੇਈਏ ਕਿ ਦੇਸ਼ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਵੱਡੀ ਗਿਣਤੀ ‘ਚ ਡੇਰਾ ਸਮਰਥਕ ਹਨ।

27 ਨਵੰਬਰ 2022 ਨੂੰ ਵੀ ਡੇਰਾ ਬਿਆਸ ਆਏ ਸੀ ਰਾਜਨਾਥ ਸਿੰਘ –

ਬੀਤੇ ਸਾਲ ਨਵੰਬਰ ਮਹੀਨੇ ਵੀ ਰਾਜਨਾਥ ਸਿੰਘ ਡੇਰਾ ਬਿਆਸ ਵਿਖੇ ਆਏ ਸਨ। ਉਸ ਸਮੇਂ ਰਾਜਨਾਥ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਫੋਟੋ ਸਾਂਝੀ ਕੀਤੀ ਸੀ। ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਸੀ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਲਿਖਿਆ ਕਿ ਸਮਾਜ ਦੇ ਸਭਨਾਂ ਵਰਗਾਂ ਪ੍ਰਤੀ ਉਨ੍ਹਾਂ ਦੀ ਸੇਵਾ ਬੇਹੱਦ ਪ੍ਰੇਰਣਾਦਾਇਕ ਹੈ।

Leave a Reply

Your email address will not be published. Required fields are marked *