ਦਿੱਲੀ ਏਅਰਪੋਰਟ ਨੂੰ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ

ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਇੱਥੇ ਪੁਲਿਸ ਚੌਕਸੀ ਵਧਾ ਦਿੱਤੀ ਹੈ। ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ…

ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਇੱਥੇ ਪੁਲਿਸ ਚੌਕਸੀ ਵਧਾ ਦਿੱਤੀ ਹੈ। ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਹੈ। ਹਵਾਈ ਅੱਡੇ ‘ਤੇ ਹਰ ਆਉਣ-ਜਾਣ ਵਾਲੇ ਯਾਤਰੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਪੜੋ ਹੋਰ ਖਬਰਾਂ: ਵੱਡੀ ਖਬਰ: ਕੇਂਦਰੀ ਮੁਲਾਜ਼ਮਾਂ ਦੇ ਬਕਾਇਆ DA ਬਾਰੇ ਸਰਕਾਰ ਨੇ ਲਿਆ ਇਹ ਫੈਸਲਾ

ਕਿਸ ਨੇ ਦਿੱਤੀ ਧਮਕੀ
ਤੁਹਾਨੂੰ ਦੱਸ ਦੇਈਏ ਕਿ ਅੱਤਵਾਦੀ ਸੰਗਠਨ ਅਲ ਕਾਇਦਾ ਨੇ ਦਿੱਲੀ ਏਅਰਪੋਰਟ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਉਦੋਂ ਤੋਂ ਹੀ ਇੱਥੇ ਤਾਇਨਾਤ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੂੰ ਇਕ ਈਮੇਲ ਰਾਹੀਂ ਹਵਾਈ ਅੱਡੇ ਨੂੰ ਉਡਾਉਣ ਦੀਆਂ ਧਮਕੀਆਂ ਵੀ ਮਿਲੀਆਂ ਹਨ।

ਪੜੋ ਹੋਰ ਖਬਰਾਂ: ਇੰਗਲੈਂਡ ਦੇ ਮੁਸਾਫਰਾਂ ਲਈ ਵੱਡਾ ਝਟਕਾ: ਫਲਾਈਟ ਦੀ ਟਿਕਟ ਰੇਟ ਜਾਣ ਉੱਡ ਜਾਣਗੇ ਹੋਸ਼

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੇਲ ਅੱਤਵਾਦੀ ਸੰਗਠਨ ਅਲ ਕਾਇਦਾ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇੱਥੇ ਅਲਰਟ ਤੋਂ ਬਾਅਦ ਪਾਰਕਿੰਗ ਤੋਂ ਲੈ ਕੇ ਹਰ ਪੱਧਰ ‘ਤੇ ਪੁਲਿਸ ਜਾਂਚ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਦੇ ਨਾਲ ਹੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਗੈਰਕਨੂੰਨੀ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ ਹੈ।

Leave a Reply

Your email address will not be published. Required fields are marked *