ਇਸ ਦਿਨ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇਜਰੀਵਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਦਿੱਲੀ ਦੇ ਚੋਣ ਦੰਗਲ ਵਿਚ ਆਮ ਆਦਮੀ ਪਾਰਟੀ ਨੇ ਮੁੜ ਤੋਂ ਬਾਜੀ ਮਾਰ ਕੇ ਇਤਿਹਾਸ ਰੱਚ ਦਿੱਤਾ ਹੈ। ਪਾਰਟੀ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਦਿੱਲੀ ਦੇ ਚੋਣ ਦੰਗਲ ਵਿਚ ਆਮ ਆਦਮੀ ਪਾਰਟੀ ਨੇ ਮੁੜ ਤੋਂ ਬਾਜੀ ਮਾਰ ਕੇ ਇਤਿਹਾਸ ਰੱਚ ਦਿੱਤਾ ਹੈ। ਪਾਰਟੀ ਨੇ 70 ਵਿਚੋਂ 62 ਸੀਟਾਂ ਜਿੱਤ ਕੇ ਪੂਰਨ ਬਹੁਮੱਤ ਹਾਸਲ ਕੀਤਾ ਹੈ ਅਤੇ ਬਾਕੀ ਦੀਆਂ ਅੱਠ ਸੀਟਾਂ ਭਾਜਪਾ ਜਿੱਤਣ ਦੇ ਵਿਚ ਕਾਮਯਾਬ ਰਹੀ ਹੈ ਨਾਲ ਹੀ ਕਾਂਗਰਸ ਮੁੜ ਤੋਂ ਇਕ ਵਾਰ ਫਿਰ ਫਾਡੀ ਰਹੀ ਹੈ। ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਅਹੁੱਦੇ ਹੀ 16 ਫਰਵਰੀ ਨੂੰ ਸਹੁੰ ਚੁੱਕ ਸਕਦੇ ਹਨ ਅਤੇ ਇਸੇ ਕੜੀ ਵਿਚ ਕੇਜਰੀਵਾਲ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸੇ ਮੀਟਿੰਗ ਵਿਚ ਮੰਤਰੀ ਮੰਡਲ ਦੇ ਗਠਨ ਉੱਤੇ ਚਰਚਾ ਹੋਵੇਗੀ ਅਤੇ ਸਹੁੰ ਚੁੱਕਣ ਦੀ ਤਰੀਕ ਵੀ ਤੈਅ ਹੋਵੇਗੀ।

ਅਰਵਿੰਦ ਕੇਜਰੀਵਾਲ ਰਾਜਧਾਨੀ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅੱਜ ਬੁੱਧਵਾਰ ਨੂੰ ਦਿੱਲੀ ਦੇ ਉੱਪ-ਰਾਜਪਾਲ ਨੂੰ ਮਿਲਣ ਪਹੁੰਚੇ ਹਨ। ਕੇਜਰੀਵਾਲ ਦੀ ਦਿੱਲੀ ਚੋਣਾਂ ਜਿੱਤਣ ਤੋਂ ਬਾਅਦ ਉੱਪ ਰਾਜਪਾਲ ਅਨੀਲ ਬੈਜਲ ਨਾਲ ਪਹਿਲੀ ਅਧਿਕਾਰਕ ਮੁਲਾਕਾਤ ਹੈ ਅਤੇ ਹੁਣ ਮੰਨਿਆ ਇਹੀ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਸੀਐਮ ਅਹੁੱਦੇ ਦੀ ਸਹੁੰ 16 ਫਰਵਰੀ ਦਿਨ ਐਤਵਾਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਚੁੱਕ ਸਕਦੇ ਹਨ। ਪਿਛਲੀ ਵਾਰ ਵੀ ਕੇਜਰੀਵਾਲ ਨੇ ਰਾਮ ਲੀਲਾ ਗਰਾਊਂਡ ਵਿਚ ਹੀ ਮੁੱਖ ਮੰਤਰੀ ਪਦ ਦੀ ਸਹੁੰ ਚੁੱਕੀ ਸੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਵਾਲੇ ਲੀਡਰ ਵੀ ਇਸੇ ਦਿਨ ਸਹੁੰ ਚੁੱਕ ਸਕਦੇ ਹਨ।

ਉੱਧਰ ਦੂਜੇ ਪਾਸੇ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਪਟਪੜਗੰਜ ਵਿਧਾਨ ਸਭਾ ਸੀਟ ਤੋਂ ਜਿੱਤੇ ਆਪ ਦੇ ਵੱਡੇ ਆਗੂ ਮਨੀਸ਼ ਸਿਸੋਦੀਆ ਅੱਜ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰਕੇ ਸਹੁੰ ਚੁੱਕਣ ਦੀ ਤਰੀਕ ਅਤੇ ਸਮੇਂ ਦੇ ਬਾਰੇ ਵਿਚ ਜਾਣਕਾਰੀ ਦੇਣਗੇ।

 

Leave a Reply

Your email address will not be published. Required fields are marked *