ਦਿੱਲੀ ਦੇ CM ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਆਉਣਗੇ ਪੰਜਾਬ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ  ਤਿਆਰੀਆਂ ਦਾ ਜਾਇਜ਼ਾ ਲਿਆ।

ਡੇਰਾ ਸੱਚਖੰਡ ਬੱਲਾਂ ਵਿੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਦੁਪਹਿਰ 12 ਵਜੇ ਦੇ ਕਰੀਬ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਹੋਣਗੇ।

Leave a Reply

Your email address will not be published. Required fields are marked *