ਰਾਜਨਾਥ ਸਿੰਘ ਨੇ ਬ੍ਰਿਗੇਡੀਅਰ ਐੱਲ.ਐੱਸ. ਲਿੱਦੜ ਨੂੰ ਦਿੱਤੀ ਸ਼ਰਧਾਂਜਲੀ, ਕੁਝ ਦੇਰ ‘ਚ ਹੋਵੇਗਾ ਅੰਤਿਮ ਸੰਸਕਾਰ

ਨਵੀਂ ਦਿੱਲੀ- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸੰਸਕਾਰ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।…

ਨਵੀਂ ਦਿੱਲੀ- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸੰਸਕਾਰ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਨਰਲ ਬਿਪਿਨ ਰਾਵਤ ਦੇ ਸਲਾਹਕਾਰ ਬ੍ਰਿਗੇਡੀਅਰ ਐੱਲ.ਐੱਸ.ਲਿੱਦੜ ਦਾ ਅੰਤਿਮ ਸੰਸਕਾਰ ਕੁਝ ਹੀ ਦੇਰ ਵਿਚ ਦਿੱਲੀ ਕੈਂਟ ਵਿੱਚ ਕੀਤਾ ਜਾਵੇਗਾ।

Also Read: ਦੱਖਣੀ ਮੈਕਸੀਕੋ ‘ਚ ਵਾਪਰਿਆ ਵੱਡਾ ਹਾਦਸਾ, ਟਰਾਲਾ ਪਲਟਣ ਕਾਰਨ 49 ਪ੍ਰਵਾਸੀਆਂ ਦੀ ਮੌਤ

ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਬ੍ਰਿਗੇਡੀਅਰ ਲਿੱਦੜ ਨੂੰ ਤਿੰਨੋਂ ਥਲ ਸੈਨਾ ਮੁਖੀਆਂ, ਹਰਿਆਣਾ ਦੇ ਮੁੱਖ ਮੰਤਰੀ, ਐਨਐਸਏ ਅਜੀਤ ਡੋਵਾਲ, ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ। ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਦੜ ਨੇ ਕਾਂਗੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਅਧੀਨ ਸੇਵਾਵਾਂ ਨਿਭਾਈਆਂ। ਚੀਨ ਨਾਲ ਲੱਗਦੀ ਸਰਹੱਦ ‘ਤੇ ਬਿਹਤਰ ਰਣਨੀਤੀ ਬਣਾਉਣ ਅਤੇ ਜੰਮੂ-ਕਸ਼ਮੀਰ ‘ਚ ਅੱਤਵਾਦ ਵਿਰੋਧੀ ਮੁਹਿੰਮ ਲਈ ਰਣਨੀਤੀ ਬਣਾਉਣ ‘ਚ ਉਨ੍ਹਾਂ ਦਾ ਸਹਿਯੋਗ ਅਹਿਮ ਸੀ। ਉਹ ਕਰੀਬ ਡੇਢ ਸਾਲ ਤੱਕ CDS ਜਨਰਲ ਬਿਪਿਨ ਰਾਵਤ ਦੇ ਫੌਜੀ ਸਲਾਹਕਾਰ ਰਹੇ। ਉਨ੍ਹਾਂ ਦੀ ਇੱਕ ਬੇਟੀ ਹੈ। ਅੱਜ ਦੇਸ਼ ਬਹੁਤ ਹੀ ਖੁਸ਼ਦਿਲ ਅਤੇ ਬਹਾਦਰ ਜਵਾਨ ਨੂੰ ਸ਼ਰਧਾਂਜਲੀ ਦੇ ਰਿਹਾ ਹੈ। 

Also Read: ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ ਜਾਰੀ, ਦੇਖੋ ਪੰਜਾਬ ‘ਚ ਕਿੰਨਾ ਹੈ ਰੇਟ

ਦੱਸ ਦੇਈਏ ਕਿ ਬ੍ਰਿਗੇਡੀਅਰ ਲਿੱਦੜ ਦੇ ਪਿਤਾ ਵੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਕਰਨਲ ਦੇ ਅਹੁਦੇ ‘ਤੇ ਸਨ। ਕੁਝ ਹੀ ਸਮੇਂ ਵਿਚ ਉਹ ਮੇਜਰ ਜਨਰਲ ਦੇ ਅਹੁਦੇ ‘ਤੇ ਤਰੱਕੀ ਹੋਣ ਵਾਲੀ ਸੀ। ਉਹ ਪੰਚਕੂਲਾ ਦਾ ਰਹਿਣ ਵਾਲੇ ਸਨ।

Also Read: ਗੈਰ-ਕਾਨੂੰਨੀ ਰੇਤ ਮਾਈਨਿੰਗ ਦੀ ਰਿਪੋਰਟ ਕਰਨ ਵਾਲੇ ਨੂੰ ਮਿਲੇਗਾ 25,000 ਦਾ ਇਨਾਮ, CM ਚੰਨੀ ਨੇ ਕੀਤਾ ਐਲਾਨ

Leave a Reply

Your email address will not be published. Required fields are marked *