ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਨਿਰਭਿਆ ਗੈਂਗਰੇਪ ਮਾਮਲੇ ਵਿਚ ਫਾਂਸੀ ਦੀ ਸਜਾ ਪਾਏ ਚਾਰੇ ਦੋਸ਼ੀਆਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰਨ ਨੂੰ ਲੈ ਕੇ ਭਲਕੇ ਵੀਰਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਕ ਦੋਸ਼ੀ ਪਵਨ ਗੁਪਤਾ ਦੀ ਦਇਆ ਪਟੀਸ਼ਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖਾਰਜ ਕਰ ਦਿੱਤੀ ਹੈ ਜਿਸ ਤੋਂ ਬਾਅਦ ਚਾਰੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖਤਮ ਹੋ ਚੁੱਕੇ ਹਨ।
2012 Delhi gangrape case: Additional Session Judge D Rana issues notice to respondents (convicts) on an application filed by prosecution seeking issuance of fresh death warrant against convicts. Court has sought a response on the application & slated the matter for 2 pm tomorrow. https://t.co/O6rkTmzVIJ
— ANI (@ANI) March 4, 2020
ਦਰਅਸਲ 3 ਮਾਰਚ ਨੂੰ ਦੋਸ਼ੀਆਂ ਦੀ ਫਾਂਸੀ ਟਲ ਜਾਣ ਕਰਕੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਨਵਾਂ ਡੈੱਥ ਵਾਰੰਟ ਜਾਰੀ ਕਰਨ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਹੈ ਜਿਸ ਉੱਤੇ ਅਦਾਲਤ ਨੇ ਦੋਸ਼ੀਆਂ ਅਤੇ ਉਸ ਦੇ ਵਕੀਲਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਇਸ ਮਾਮਲੇ ਉੱਤੇ ਸੁਣਵਾਈ ਕਰਨ ਦਾ ਸਮਾਂ ਭਲਕੇ ਦੁਪਹਿਰ 2 ਵਜੇ ਦਾ ਰੱਖਿਆ ਗਿਆ ਹੈ।
ਦੱਸ ਦਈਏ ਕਿ 3 ਮਾਰਚ ਨੂੰ ਫਾਂਸੀ ਤੋਂ ਪਹਿਲਾਂ ਇਕ ਦੋਸ਼ੀ ਪਵਨ ਗੁਪਤਾ ਨੇ ਆਪਣਾ ਬਚਿਆ ਹੋਇਆ ਕਾਨੂੰਨੀ ਵਿਕਲਪ ਵਰਤਦੇ ਹੋਏ ਰਾਸ਼ਟਰਪਤੀ ਨੂੰ ਦਇਆ ਪਟੀਸ਼ਨ ਲਗਾਈ ਸੀ ਜਿਸ ਕਰਕੇ ਅਦਾਲਤ ਨੇ ਸਾਰੇ ਦੋਸ਼ੀਆਂ ਦੀ ਫਾਂਸੀ ਟਾਲਣ ਦੇ ਹੁਕਮ ਦਿੱਤੇ ਸਨ ਪਰ ਰਾਸ਼ਟਰਪਤੀ ਨੇ ਅੱਜ ਪਵਨ ਦੀ ਦਇਆ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ ਜਿਸ ਕਰਕੇ ਨਿਰਭਿਆ ਦੇ ਗੁਨਾਹਗਾਰਾਂ ਕੋਲ ਫਾਂਸੀ ਤੋਂ ਬਚਣ ਦਾ ਹੋਰ ਕੋਈ ਤਰੀਕਾ ਨਹੀਂ ਬਚਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਦੇ ਜਾਰੀ ਹੋੋਣ ਵਾਲੇ ਡੈਥ ਵਾਰੰਟ ਅਧੀਨ ਸਾਰੇ ਦੋਸ਼ੀ ਫਾਂਸੀ ਦੇ ਫੰਦੇ ਉੱਤੇ ਪੱਕਾ ਲਟਕ ਜਾਣਗੇ।
ਕੀ ਹੈ ਪੂਰਾ ਮਾਮਲਾ
ਸਾਲ 2012 ਵਿਚ 16 ਦਸੰਬਰ ਦੀ ਰਾਤ ਨੂੰ ਜਦੋਂ ਨਿਰਭਿਆ ਆਪਣੇ ਦੋਸਤ ਨਾਲ ਇਕ ਬੱਸ ਵਿਚ ਘਰ ਜਾ ਰਹੀ ਸੀ ਤਾਂ ਬੱਸ ਵਿਚ ਮੌਜੂਦ ਛੇ ਲੋਕਾਂ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਸੀ ਅਤੇ ਫਿਰ ਉਸ ਨੂੰ ‘ਤੇ ਉਸ ਦੀ ਦੋਸਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਬੱਸ ਤੋਂ ਬਾਹਰ ਸੁੱਟ ਦਿੱਤਾ ਸੀ। 29 ਦਸੰਬਰ ਨੂੰ ਨਿਰਭਿਆ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਨਿਰਭਿਆ ਦੇ ਛੇ ਦੋਸ਼ੀ ਪੁਲਿਸ ਨੇ ਗਿਰਫਤਾਰ ਕਰ ਲਏ ਸਨ ਪਰ ਇਨ੍ਹਾਂ ਵਿਚੋਂ ਇਕ ਨਾਬਾਲਗ ਸੀ ਜਿਸ ਨੂੰ ਰਿਹਾਅ ਕਰ ਦਿੱਤਾ ਗਿਆ ਜਦਕਿ ਇਕ ਦੋਸ਼ੀ ਨੇ ਜੇਲ੍ਹ ਵਿਚ ਖੁਦਕੁਸ਼ੀ ਕਰ ਲਈ ਸੀ ਅਤੇ ਬਾਕੀ ਦੇ ਚਾਰ ਦੋਸ਼ੀਆਂ ਨੂੰ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
