ਨਵੀਂ ਦਿੱਲੀ: ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਵਿੱਚ ਨਵਾਂ ਮੋੜ ਆਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। ਇੰਨਾ ਹੀ ਨਹੀਂ ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ‘ਚ ਰੋਕ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਦੇ ਜਨਕਪੁਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਲੈ ਜਾ ਰਹੀ ਹੈ।
Also Read: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਤੇ ਹੇਜ਼ਲ ਦੇ ਬੇਟੇ ਦੀ ਪਹਿਲੀ ਝਲਕ ਆਈ ਸਾਹਮਣੇ
ਜਾਣਕਾਰੀ ਅਨੁਸਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲੈ ਕੇ ਜਾ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ ਹੈ। ਬੱਗਾ ਸਫੇਦ ਰੰਗ ਦੀ ਬੋਲੈਰੋ ਕਾਰ ਵਿੱਚ ਬੈਠਾ ਹੋਇਆ ਹੈ ਅਤੇ ਉਸ ਦੇ ਨਾਲ ਤਿੰਨ ਐੱਸਪੀ ਵੀ ਮੌਜੂਦ ਹਨ। ਬੱਗਾ ਦੇ ਨਾਲ ਕੁਰੂਕਸ਼ੇਤਰ ਦੇ ਐੱਸਪੀ, ਕਰਨਾਲ ਦੇ ਐਸਪੀ ਅਤੇ ਪੰਜਾਬ ਪੁਲਿਸ ਦੇ ਐਸਪੀ ਮੌਜੂਦ ਹਨ। ਫਿਲਹਾਲ ਹਰਿਆਣਾ ਪੁਲਿਸ ਦੇ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਬਾਅਦ ਤਜਿੰਦਰ ਪਾਲ ਸਿੰਘ ਬੱਗਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦਰਅਸਲ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਤਜਿੰਦਰ ਬੱਗਾ ਖ਼ਿਲਾਫ਼ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਇਸੇ ਮਾਮਲੇ ‘ਚ ਤਜਿੰਦਰ ਨੂੰ ਪੁੱਛਗਿੱਛ ਲਈ ਤਿੰਨ ਵਾਰ ਸੰਮਨ ਭੇਜਿਆ ਗਿਆ ਸੀ ਪਰ ਉਸ ਨੇ ਇਕ ਵਾਰ ਵੀ ਪੁੱਛਗਿੱਛ ‘ਚ ਹਿੱਸਾ ਨਹੀਂ ਲਿਆ। ਇਸੇ ਕਾਰਨ ਤਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਜਨਕਪੁਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਦੋਸ਼ ਹੈ ਕਿ ਬੱਗਾ ਨੇ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਸੀ ਅਤੇ ਉਨ੍ਹਾਂ ਖਿਲਾਫ ਅਪਸ਼ਬਦ ਵਰਤੇ ਗਏ ਸਨ।
Also Read: AAP ਸੁਪਰੀਮੋ ਕੇਜਰੀਵਾਲ ਨੂੰ ਧਮਕੀ ਦੇਣ ਦੇ ਦੋਸ਼ ‘ਚ ਭਾਜਪਾ ਆਗੂ ਤਜਿੰਦਰ ਬੱਗਾ ਗ੍ਰਿਫਤਾਰ
ਬੱਗਾ ਨੂੰ ਇਨ੍ਹਾਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ
ਤਜਿੰਦਰ ਪਾਲ ਸਿੰਘ ਬੱਗਾ ‘ਤੇ ਧਾਰਾ 153-ਏ (ਧਰਮ, ਜਾਤ, ਸਥਾਨ ਆਦਿ ਦੇ ਆਧਾਰ ‘ਤੇ ਵੱਖ-ਵੱਖ ਗਰੁੱਪਾਂ ਵਿਚਕਾਰ ਦੁਸ਼ਮਣੀ ਵਧਾਉਣਾ), 505 (ਬਿਆਨ, ਅਫਵਾਹ ਜਾਂ ਰਿਪੋਰਟ ਪ੍ਰਕਾਸ਼ਤ ਕਰਨਾ ਜਾਂ ਫੈਲਾਉਣਾ) ਅਤੇ 506 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।



