ਸ਼ਾਹੀਨ ਬਾਗ ਵਿਚਾਲੇ ਚੱਲ ਰਹੇ ਧਰਨੇ ਨੂੰ ਹਟਾਉਣ ਲਈ ਦਿੱਲੀ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੱਧਦੇ ਵੇਖ ਦਿੱਲੀ ਸਰਕਾਰ ਨੇ ਰਾਜਧਾਨੀ ਦਿੱਲੀ ਨੂੰ 31 ਮਾਰਚ ਤੱਕ ਲਾਕਡਾਊਨ ਕਰਨ ਦਾ ਫ਼ੈਸਲਾ ਕੀਤਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੱਧਦੇ ਵੇਖ ਦਿੱਲੀ ਸਰਕਾਰ ਨੇ ਰਾਜਧਾਨੀ ਦਿੱਲੀ ਨੂੰ 31 ਮਾਰਚ ਤੱਕ ਲਾਕਡਾਊਨ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਤੋਂ ਬਾਅਦ ਅੱਜ ਦਿੱਲੀ ਪੁਲਿਸ ਨੇ ਤਿੰਨ ਮਹੀਨਿਆਂ ਤੋਂ ਸ਼ਾਹੀਨ ਬਾਗ ਵਿਚ ਚੱਲ ਰਹੇ ਧਰਨੇ ਪ੍ਰਦਰਸ਼ਨ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਰਅਸਲ ਅੱਜ ਮੰਗਲਵਾਰ ਸਵੇਰੇ ਹੀ ਦਿੱਲੀ ਪੁਲਿਸ ਵੱਡੀ ਗਿਣਤੀ ਵਿਚ ਧਰਨਾ ਸਥਾਨ ਉੱਤੇ ਪਹੁੰਚ ਗਈ ਅਤੇ ਉੱਥੇ ਲੱਗੇ ਟੈਂਟ ਅਤੇ ਤਖਤਿਆਂ ਆਦਿ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਦਿੱਲੀ ਵਿਚ ਲਾਕਡਾਊਨ ਹੋਣ ਤੋਂ ਬਾਅਦ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹੱਟਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਹੱਟਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ ਅਤੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼ਾਹੀਨ ਬਾਗ ਵਿਚ ਪਿਛਲੇ ਸਾਲ ਦੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਅਤੇ ਐਨਆਰਸੀ ਨੂੰ ਲਾਗੂ ਨਾ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹਾਲਾਂਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੱਧਦਾ ਵੇਖੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨਕਾਰੀਆਂ ਦੀ ਸੰਖਿਆ ਕਾਫੀ ਘੱਟ ਹੋ ਗਈ ਸੀ ਅਤੇ ਧਰਨਾ ਸਥਾਨ ਉੱਤੇ ਇਕ-ਦੂਜੇ ਤੋਂ ਦੂਰ ਬੈਠਣ ਲਈ ਲੱਕੜੀ ਦੇ ਤਖਤੇ ਲਗਾ ਦਿੱਤੇ ਗਏ ਸਨ ਪਰ ਹੁਣ ਰਾਜਧਾਨੀ ਵਿਚ ਲਾਕਡਾਊਨ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਪੱਕੇ ਤੌਰ ਉੱਤੇ ਹਟਾਉਣ ਦੀ ਕਾਰਵਾਈ ਕੀਤੀ ਹੈ ਅਤੇ ਉੱਥੇ ਸੁਰੱਖਿਆ ਵਿਵਸਥਾ ਨੂੰ ਹੋਰ ਵੀ ਮਜ਼ਬੂਤ ਕਰ ਦਿੱਤਾ ਗਿਆ ਹੈ।

 

 

Leave a Reply

Your email address will not be published. Required fields are marked *