ਸੁਖਬੀਰ ਤੇ ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਕੋਲ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ, ਜੰਤਰ-ਮੰਤਰ ਵਿਖੇ ਮਾਰਚ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਮੁਖੀ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ…

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਮੁਖੀ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਨੇ ਇਹ ਮੁੱਦਾ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ।

Also Read: ਮਹਿਲਾ ਨੂੰ ਭੇਜਿਆ I Like You ਮੈਸੇਜ, ਪਤੀ ਨੇ ਕਰ ਦਿੱਤੀ ਛਿੱਤਰ ਪਰੇਡ! 

ਇਸ ਦੇ ਨਾਲ ਹੀ ਅਕਾਲੀ ਦਲ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੱਖ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ ਕਰਨ ਦਾ ਕਾਨੂੰਨੀ ਹੱਕ ਹੈ।

Also Read: ਚੰਡੀਗੜ੍ਹ ਦੇ ਹੋਟਲ ਡਾਇਮੰਡ ਪਲਾਜ਼ਾ ‘ਚ AK-47 ਤੋਂ ਚੱਲੀ ਗੋਲੀ, ਪੰਜਾਬ ਪੁਲਿਸ ਦਾ ਮੁਲਾਜ਼ਮ ਜ਼ਖ਼ਮੀ

 

PM ਨੇ ਕੀਤਾ ਸੀ ਐਲਾਨ: ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਅਜੇ ਤੱਕ ਉਨ੍ਹਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਤੁਸੀਂ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਜਵਾਬ ਵਿਚ ਗ੍ਰਹਿ ਮੰਤਰੀ ਸ਼ਾਹ ਨੇ ਹਾਂ ਵਿੱਚ ਸਿਰ ਹਿਲਾ ਦਿੱਤਾ।

Leave a Reply

Your email address will not be published. Required fields are marked *