ਬੇਅਦਬੀ ਰੋਕੋ ਕਾਨੂੰਨ ਦੀ ਮੰਗ ਨੇ ਫੜਿਆ ਜ਼ੋਰ: ਗੁਰਦਾਸਪੁਰ ਵਿੱਚ 19 ਫਰਵਰੀ ਨੂੰ ਨਿਕਲੇਗਾ ਵਿਸ਼ਾਲ ਮੋਟਰਸਾਈਕਲ ਮਾਰਚ

ਗੁਰਦਾਸਪੁਰ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਹੁਣ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ। ਸਮਾਣਾ ਵਿਖੇ ਪਿਛਲੇ 17 ਮਹੀਨਿਆਂ…

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਹੁਣ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ। ਸਮਾਣਾ ਵਿਖੇ ਪਿਛਲੇ 17 ਮਹੀਨਿਆਂ (ਕਰੀਬ 508 ਦਿਨਾਂ)

ਗੁਰਦਾਸਪੁਰ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਹੁਣ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ। ਸਮਾਣਾ ਵਿਖੇ ਪਿਛਲੇ 17 ਮਹੀਨਿਆਂ (ਕਰੀਬ 508 ਦਿਨਾਂ) ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਗੁਰਦਾਸਪੁਰ ਦੇ ਨਿਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਪੱਬਾਂ ਭਾਰ ਹਨ। ਇਸੇ ਕੜੀ ਤਹਿਤ 19 ਫਰਵਰੀ ਨੂੰ ਗੁਰਦਾਸਪੁਰ ਵਿਖੇ ਇੱਕ ਵੱਡਾ ਮੋਟਰਸਾਈਕਲ ਮਾਰਚ ਕੱਢਿਆ ਜਾ ਰਿਹਾ ਹੈ।

ਵੱਖ-ਵੱਖ ਜਥੇਬੰਦੀਆਂ ਨੇ ਦਿੱਤਾ ਸਮਰਥਨ ਦਾ ਹੋਕਾ

ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ‘ਸਰਵ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ’ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਪਿਛਲੇ ਕਈ ਦਿਨਾਂ ਤੋਂ ਗੁਰਦਾਸਪੁਰ ਵਿੱਚ ਲਾਮਬੰਦੀ ਕਰ ਰਹੇ ਹਨ। ਇਸ ਮਾਰਚ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਨਾਤਨ ਜਾਗਰਨ ਮੰਚ ਅਤੇ ਸਥਾਨਕ ਕੌਂਸਲਰਾਂ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਅਤੇ ਜ਼ਿਲ੍ਹਾ ਵਪਾਰ ਮੰਡਲ ਨੇ ਵੀ ਇਸ ਅੰਦੋਲਨ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਧਰਮ ਜਾਂ ਧਰਮ ਗ੍ਰੰਥ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 19 ਫਰਵਰੀ ਨੂੰ ਕੱਢੀ ਜਾਣ ਵਾਲੀ ਮੋਟਰਸਾਈਕਲ ਰੈਲੀ ਰਾਹੀਂ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾਵੇਗੀ। ਰੈਲੀ ਦੀ ਸਮਾਪਤੀ ਤੋਂ ਬਾਅਦ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਸੌਂਪਿਆ ਜਾਵੇਗਾ, ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰ ਤੋਂ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

2100 KM ਦਾ ਸਫ਼ਰ ਤੈਅ ਕਰਕੇ ਦੋ ਬੱਚਿਆਂ ਦੀ ਮਾਂ ਪਹੁੰਚੀ ਆਪਣੇ ਪਿਆਰ ਕੋਲ, ਆਨਲਾਈਨ ਗੇਮ ਰਾਹੀਂ ਹੋਇਆ ਸੀ ਪਿਆਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *