ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (Sanyukta Kisan Morcha) ਵੱਲੋਂ ਦਿੱਤੇ ਸੱਦੇ ਦੇ ਤਹਿਤ ਅੱਜ ਦੇਸ਼ ਭਰ ਦੇ ਵਿੱਚ ਵਿਸ਼ਵਾਸ਼ਘਾਤ ਦਿਵਸ ਮਨਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਨਹੀਂ ਦਿੱਤੀ, ਪਰਚੇ ਅਜੇ ਤੱਕ ਰੱਦ ਨਹੀਂ ਕੀਤੇ ਅਤੇ ਲਖੀਮਪੁਰ ਖੇੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ। ਜਿਸਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ‘ਤੇ ਕਿਸਾਨਾਂ ਵੱਲੋਂ ਇਹ ਦਿਵਸ ਮਨਾਇਆ ਜਾ ਰਿਹਾ ਹੈ।ਕਿਸਾਨਾਂ ਵੱਲੋਂ ਸਰਕਾਰ ਨੂੰ ਚਣੌਤੀ ਵੀ ਦਿੱਤੀ ਗਈ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ।
Also Read : ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਕਰ ਕੀਤਾ ਵੱਡਾ ਖੁਲਾਸਾ
ਯੂਨਾਈਟਿਡ ਫਰੰਟ ਦੇ ਸੱਦੇ ‘ਤੇ ਦੇਸ਼ ਭਰ ‘ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਈ ਥਾਵਾਂ ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਫੁੱਕਿਆ ਗਿਆ ਅਤੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਨਾਲ ਵਿਸ਼ਵਾਸ਼ ਘਾਤ ਕੀਤਾ ਹੈ ਇਹ ਕਿਹਾ ਗਿਆ ਸੀ ਕਿ ਅਸੀਂ ਐੱਮ ਐੱਸ ਪੀ ਉੱਪਰ ਕਾਨੂੰਨ ਲਈ ਕਮੇਟੀ ਬਣਾਵਾਂਗੇ ਪਰ ਹਾਲੇ ਤੱਕ ਨਹੀਂ ਬਣੀ ਕੇਸ ਰੱਦ ਕਰਨ ਦੀ ਗੱਲ ਕਹੀ ਸੀ ਪਰ ਹਾਲੇ ਤੱਕ ਕੋਈ ਮਸਲਾ ਹੱਲ ਨਹੀਂ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਸਾਡੇ ਟਰੈਕਟਰਾਂ ਵਿਚ ਹੁਣ ਫਿਰ ਤੋਂ ਤੇਲ ਪੈ ਗਿਆ ਹੈ,ਅਸੀ ਦਿੱਲੀ ਆਉਣ ਲਈ ਫਿਰ ਤੋਂ ਤਿਆਰ ਹਾਂ ਨਹੀਂ ਤਾਂ ਜਲਦ ਤੋਂ ਜਲਦ ਐਮਐਸਪੀ ‘ਤੇ ਕਮੇਟੀ ਬਣਾਈ ਜਾਵੇ ਅਤੇ ਕਿਸਾਨਾਂ ਉਤੇ ਦਰਜ ਪਰਚੇ ਰੱਦ ਕੀਤੇ ਜਾਣ।



