ਡਿਪਟੀ CM ਵਲੋਂ ਪੰਜਾਬ ਦੇ ਸਰਹੱਦੀ ਪੁਲਿਸ ਨਾਕਿਆਂ ਦੀ ਜਾਂਚ, ਦਿੱਤਾ ਇਹ ਬਿਆਨ

ਅਜਨਾਲਾ- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ…

ਅਜਨਾਲਾ- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਰੰਧਾਵਾ ਨੇ ਦੇਰ ਰਾਤ ਖ਼ੁਦ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ। 

Also Read: ਕੋਰੋਨਾ ਮਾਮਲਿਆਂ ‘ਚ ਗਿਰਾਵਟ ਜਾਰੀ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 15, 981 ਨਵੇਂ ਮਾਮਲੇ

ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲਿਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ’ਤੇ ਪੁਲਿਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। 

Also Read: ਚਿਤਾਵਨੀ! ਸਮੁੰਦਰ ‘ਚ ਡੁੱਬ ਜਾਵੇਗੀ ਮੁੰਬਈ, ਇਨ੍ਹਾਂ ਸ਼ਹਿਰਾਂ ‘ਤੇ ਵੀ ਖਤਰਾ

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ BSF ਦਾ ਦਾਇਰਾ 50 ਕਿਲੋ ਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀਆਂ ਪੁਲਿਸ ਬਲਾਂ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। 

Also Read: ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਨੂੰ ਸੋਨੀਆ ਗਾਂਧੀ ਦੀ ਦੋ-ਟੁਕ, ਕਿਹਾ- ‘ਫੁੱਲ ਟਾਈਮ ਪ੍ਰਧਾਨ ਵਾਂਗ ਕਰਦੀ ਹਾਂ ਕੰਮ’

Leave a Reply

Your email address will not be published. Required fields are marked *