ਬਰਨਾਲਾ ਜੇਲ ‘ਚ ਵਾਪਰੀ ਘਟਨਾ ਦੇ ਸਬੰਧ ‘ਚ ਡਿਪਟੀ CM ਵਲੋਂ ਜਾਂਚ ਦੇ ਹੁਕਮ ਜਾਰੀ

ਚੰਡੀਗੜ੍ਹ-  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ।…

ਚੰਡੀਗੜ੍ਹ-  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ।

Also Read: ਰੂਸ ‘ਚ ਕੋਰੋਨਾ ਦਾ ਕਹਿਰ, ਇਕ ਦਿਨ ‘ਚ 1,189 ਮੌਤਾਂ, ਜਾਣੋਂ ਇਨ੍ਹਾਂ ਦੇਸ਼ਾਂ ਦਾ ਹਾਲ

ਜ਼ਿਲ੍ਹਾ ਜੇਲ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸ਼ੀ ਦੌਰਾਨ ਜੇਲ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਅਪੱਤੀਜਨਕ ਸ਼ਬਦ ਲਿਖੇ ਹੋਣ ਦੇ ਦੋਸ਼ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ. ਰੰਧਾਵਾ ਜਿਨ੍ਹਾਂ ਕੋਲ ਜੇਲ ਵਿਭਾਗ ਵੀ ਹੈ, ਨੇ ਏ.ਡੀ.ਜੀ.ਪੀ. (ਜੇਲਾਂ) ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਦੀ ਦਾ ਮੈਡੀਕਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Also Read: ਵਿਵਾਦਾਂ ‘ਚ ਬਰਨਾਲਾ ਜੇਲ, ਕੁੱਟਮਾਰ ਤੋਂ ਬਾਅਦ ਕੈਦੀ ਦੀ ਪਿੱਠ ‘ਤੇ ਲਿਖਿਆ ‘ਅੱਤਵਾਦੀ’

ਏ.ਡੀ.ਜੀ.ਪੀ. (ਜੇਲਾਂ) ਪੀ ਕੇ ਸਿਨਹਾ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਫ਼ਿਰੋਜ਼ਪੁਰ ਸਰਕਲ ਤਜਿੰਦਰ ਸਿੰਘ ਮੌੜ ਨੂੰ ਇਸ ਮਾਮਲੇ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਭਲਕੇ ਇਕ ਪੁਲਿਸ ਅਫਸਰ ਨੂੰ ਲੈ ਕੇ ਮੌਕੇ ਉਤੇ ਜਾ ਕੇ ਜਾਂਚ ਕਰਨਗੇ।

Also Read: WHO ਨੇ COVAXIN ਦੀ ਐਮਰਜੈਂਸੀ ਵਰਤੋਂ ਨੂੰ ਦਿੱਤੀ ਮਨਜ਼ੂਰੀ

Leave a Reply

Your email address will not be published. Required fields are marked *