ਜਲੰਧਰ- ਪੁਲਿਸ ਸ਼ਹੀਦੀ ਦਿਵਸ ਦੇ ਮੌਕੇ ‘ਤੇ ਵੀਰਵਾਰ ਨੂੰ ਪੀਏਪੀ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਦਾਇਤ ਕੀਤੀ ਕਿ ਸ਼ਹੀਦ ਪਰਿਵਾਰਾਂ ਦੇ ਰੁਕੇ ਹੋਏ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ।
Also Read: ਭਾਜਪਾ ਨੇਤਾ ਨੇ ਕੀਤਾ ਬਿਊਟੀਸ਼ੀਅਨ ਪਤਨੀ ਦਾ ਕਤਲ, ਪਹਿਲਾਂ ਬਣਾਇਆ ਅਸ਼ਲੀਲ ਵੀਡੀਓ
ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸ਼ਹੀਦ ਪਰਿਵਾਰਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ। ਡਿਪਟੀ ਸੀਐਮ ਨੇ ਸ਼ਹੀਦ ਪਰਿਵਾਰਾਂ ਲਈ ਜ਼ਿਲ੍ਹਿਆਂ ਵਿੱਚ ਇੱਕ ਅਧਿਕਾਰੀ ਨਿਯੁਕਤ ਕਰਨ ਬਾਰੇ ਵੀ ਗੱਲ ਕੀਤੀ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕੇ ਅਤੇ ਉਨ੍ਹਾਂ ਨੂੰ ਹੱਲ ਕਰ ਸਕੇ।
Also Read: ਹੁਣ Amazon Prime ‘ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ!
ਪ੍ਰੋਗਰਾਮ ਦੌਰਾਨ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1965 ਅਤੇ 1971 ਦੀਆਂ ਜੰਗਾਂ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਇਸ ਦੇ ਨਾਲ ਹੀ ਅੱਤਵਾਦ ਦੇ ਦੌਰ ਵਿੱਚ ਪੰਜਾਬ ਪੁਲਿਸ ਦੇ ਕੰਮ ਨੂੰ ਭੁਲਾਇਆ ਨਹੀਂ ਜਾ ਸਕਦਾ। ਬੀਐੱਸਐੱਫ ਦੀ ਸਰਹੱਦ ਨੂੰ 50 ਕਿਲੋਮੀਟਰ ਵਧਾਉਣ ਦੇ ਆਦੇਸ਼ਾਂ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਪਿਛਲੇ ਦਿਨੀਂ ਸਰਹੱਦੀ ਖੇਤਰ ਦਾ ਦੌਰਾ ਕਰ ਚੁੱਕੇ ਸਨ ਜਿੱਥੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਬੀਐੱਸਐੱਫ ਦੇ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਕੰਮ ਕਰਦਿਆਂ ਵੇਖਿਆ ਸੀ। ਇਹ ਕਿਵੇਂ ਮੁਮਕਿਨ ਹੈ ਕਿ ਪੰਜਾਬ ਪੁਲਿਸ ਦੇ ਜਵਾਨ ਸਰਹੱਦ ਤੋਂ 50 ਕਿਲੋਮੀਟਰ ਤੱਕ ਦੇ ਖੇਤਰ ਦੀ ਸੁਰੱਖਿਆ ਨਹੀਂ ਕਰ ਸਕਦੇ।
Also Read: ਬਿਨਾਂ ਵੀਜ਼ਾ ਦੇ ਭਾਰਤੀ ਕਰ ਸਕਦੇ ਨੇ ਇਨ੍ਹਾਂ ਖੂਬਸੂਰਤ ਦੇਸ਼ਾਂ ਦੀ ਸੈਰ (Photos)



