ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਖਿਲਾਫ਼ 7 ਮਾਰਚ ਨੂੰ ਜਲੰਧਰ ਵਿਖੇ ਦਰਜ ਹੋਏ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆਂ ਹੈ। ਡੇਰਾ ਮੁਖੀ ਦਾ ਤਰਕ ਹੈ ਕਿ ਉਨ੍ਹਾਂ ਖਿਲਾਫ਼ ਤੱਥਾਂ ਦੇ ਉਲਟ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ।
ਰਾਮ ਰਹੀਮ ਦਾ ਤਰਕ
ਡੇਰਾ ਮੁਖੀ ਰਾਮ ਰਹੀਮ ਦਾ ਕਹਿਣਾ ਹੈ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਮਾਮਲਾ ਦਰਜ ਕਰਵਾਇਆ ਗਿਆ ਹੈ ਉਸ ਵੀਡੀਓ ਨੂੰ ਧਿਆਨ ਨਾਲ ਪੂਰੀ ਸੁਣੋ। ਉਨ੍ਹਾਂ ਨੇ ਕਿਹਾ ਹੈ ਕਿ ਅਧੂਰਾ ਬਿਆਨ ਸੁਣ ਕੇ ਕਾਰਵਾਈ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।
ਕੀ ਹੈ ਪੂਰਾ ਮਾਮਲਾ
ਜਲੰਧਰ ਦੇ ਥਾਣਾ ਪਤਾਰਾ ਵਿਖੇ 7 ਮਾਰਚ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤੱਲ੍ਹਣ ਦੀ ਸ਼ਿਕਾਇਤ ਉੱਤੇ ਕੇਸ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਭਗਤ ਰਵਿਦਾਸ ਅਤੇ ਕਬੀਰ ਦਾਸ ਬਾਰੇ ਅਪਮਾਨਜਨਕ ਟਿੱਪਣੀ ਕਰਨ ਦਾ ਇਲਜਾਮ ਲੱਗਿਆ ਹੈ।
ਇਹ ਵੀ ਪੜ੍ਹੋ:ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, 700 ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ



