ਅੰਮ੍ਰਿਤਸਰ ‘ਚ ਹੋਏ ਧਮਾਕੇ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡਾ ਬਿਆਨ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ਵਿੱਚ ਅੱਜ ਫਿਰ ਧਮਾਕਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ 6 ਵਜੇ ਹੋਇਆ। ਘਟਨਾ…

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੈਰੀਟੇਜ ਸਟ੍ਰੀਟ ਵਿੱਚ ਅੱਜ ਫਿਰ ਧਮਾਕਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਧਮਾਕਾ ਸਵੇਰ 6 ਵਜੇ ਹੋਇਆ। ਘਟਨਾ ਸਥਾਨ ‘ਤੇ ਪੁਲਿਸ ਕਮਿਸ਼ਨਰ ਤੇ ਪੁਲਿਸ ਅਧਿਕਾਰੀ ਮੌਜੂਦ ਹਨ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੰਬ ਸਕੂਐਡ ਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਅੱਤਵਾਦੀ ਐਂਗਲ ਸਾਹਮਣੇ ਨਹੀਂ ਆਇਆ ਹੈ।ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਲੱਗਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋਵਾਂ ਘਟਨਾਵਾਂ ਵਿੱਚ ਕੋਈ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਡੀਜੀਪੀ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *