DGP’s warning to gangsters: ‘ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਲੁਕ ਜਾਵੋ, ਪੰਜਾਬ ਪੁਲਿਸ ਤੁਹਾਨੂੰ ਪਤਾਲ ‘ਚੋਂ ਵੀ ਲੱਭ ਲਿਆਵੇਗੀ’

ਗੁਰਦਾਸਪੁਰ: ਪੰਜਾਬ ਵਿੱਚੋਂ ਗੈਂਗਸਟਰ ਕਲਚਰ ਅਤੇ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਹੁਣ ਪੂਰੀ ਤਰ੍ਹਾਂ ਹਮਲਾਵਰ ਮੋਡ ਵਿੱਚ ਨਜ਼ਰ ਆ ਰਹੀ ਹੈ। ਅੱਜ…

DGP's warning to gangsters

ਗੁਰਦਾਸਪੁਰ: ਪੰਜਾਬ ਵਿੱਚੋਂ ਗੈਂਗਸਟਰ ਕਲਚਰ ਅਤੇ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਹੁਣ ਪੂਰੀ ਤਰ੍ਹਾਂ ਹਮਲਾਵਰ ਮੋਡ ਵਿੱਚ ਨਜ਼ਰ ਆ ਰਹੀ ਹੈ। ਅੱਜ ਬਟਾਲਾ ਵਿਖੇ ਸਰਹੱਦੀ ਜ਼ਿਲ੍ਹਿਆਂ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਨ ਤੋਂ ਬਾਅਦ ਡੀ.ਜੀ.ਪੀ. ਪੰਜਾਬ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਸਖ਼ਤ ਲਹਿਜੇ ਵਿੱਚ ਚੇਤਾਵਨੀ ਜਾਰੀ ਕੀਤੀ ਹੈ।

ਉੱਚ ਅਧਿਕਾਰੀਆਂ ਨਾਲ ਰਣਨੀਤਕ ਮੀਟਿੰਗ ਅਤੇ ਹੈਲਪਲਾਈਨ ਜਾਰੀ

ਡੀ.ਜੀ.ਪੀ. ਪੰਜਾਬ ਨੇ ਬਟਾਲਾ ਵਿਖੇ ਡੀ.ਆਈ.ਜੀ. ਬਾਰਡਰ ਰੇਂਜ ਅਤੇ ਕਈ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ (SSPs) ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਅਪਰਾਧੀਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਇੱਕ ਵਿਸ਼ੇਸ਼ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ’ ਵੀ ਜਾਰੀ ਕੀਤਾ, ਤਾਂ ਜੋ ਆਮ ਜਨਤਾ ਬਿਨਾਂ ਕਿਸੇ ਡਰ ਦੇ ਅਪਰਾਧੀਆਂ ਬਾਰੇ ਜਾਣਕਾਰੀ ਦੇ ਸਕੇ।

ਮਿਸ਼ਨ ਪ੍ਰਹਾਰ’ ਦੀ ਸਫ਼ਲਤਾ ਦਾ ਦਾਅਵਾ

ਡੀ.ਜੀ.ਪੀ. ਨੇ ਦੱਸਿਆ ਕਿ ਗੈਂਗਸਟਰਾਂ ਵਿਰੁੱਧ ਚਲਾਇਆ ਗਿਆ ‘ਮਿਸ਼ਨ ਪ੍ਰਹਾਰ’ ਬੇਹੱਦ ਸਫਲ ਰਿਹਾ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ  ਹੁਣ ਤੱਕ ਹਜ਼ਾਰਾਂ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ। ਸੈਂਕੜੇ ਮੁਕੱਦਮੇ ਦਰਜ ਕਰਕੇ ਕਈ ਵੱਡੇ ਅਤੇ ਨਾਮੀ ਗੈਂਗਸਟਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਪੰਜਾਬ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚੋਂ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਆਪਣੀ ਮੁਸਤੈਦੀ ਸਾਬਤ ਕੀਤੀ ਹੈ।

ਵਿਦੇਸ਼ਾਂ ‘ਚ ਬੈਠੇ ਅਪਰਾਧੀਆਂ ਨੂੰ ਚੇਤਾਵਨੀ

ਗੈਂਗਸਟਰਾਂ ਨੂੰ ਸਿੱਧਾ ਸੁਨੇਹਾ ਦਿੰਦਿਆਂ ਡੀ.ਜੀ.ਪੀ. ਨੇ ਕਿਹਾ, “ਕੋਈ ਵੀ ਅਪਰਾਧੀ ਇਹ ਭੁਲੇਖਾ ਨਾ ਰੱਖੇ ਕਿ ਉਹ ਵਿਦੇਸ਼ ਜਾ ਕੇ ਬਚ ਜਾਵੇਗਾ। ਚਾਹੇ ਕੋਈ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਕ੍ਰਾਈਮ ਕਰ ਰਿਹਾ ਹੋਵੇ ਜਾਂ ਗੈਂਗਸਟਰਾਂ ਨੂੰ ਸ਼ਹਿ ਦੇ ਰਿਹਾ ਹੋਵੇ, ਪੰਜਾਬ ਪੁਲਿਸ ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਜ਼ਰੂਰ ਲਿਆਵੇਗੀ।” ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਦੀ ਧਰਤੀ ‘ਤੇ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਸਤਿਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰ ਐਸੋਸੀਏਸ਼ਨ ਵੱਲੋਂ ਖੂਨਦਾਨ ਤੇ ਮੈਡੀਕਲ ਕੈਂਪ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *