NEET ਵਿਵਾਦ ਤੋਂ ਬਾਅਦ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ, ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਕੇਂਦਰੀ ਸਿੱਖਿਆ ਮੰਤਰੀ

ਨਵੀਂ ਦਿੱਲੀ : NEET-UG ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਭਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ…

NEET-UG ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਭਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ

ਨਵੀਂ ਦਿੱਲੀ : NEET-UG ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਭਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਕੁਝ ਹੀ ਘੰਟਿਆਂ ਬਾਅਦ ਕੇਂਦਰ ਸਰਕਾਰ ਨੇ ਨਵੇਂ ਸਿੱਖਿਆ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਪ੍ਰਹਲਾਦ ਜੋਸ਼ੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਸੰਵਿਧਾਨ ਦੀ ਧਾਰਾ 75 ਦੇ ਖੰਡ (2) ਤਹਿਤ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਰਾਸ਼ਟਰਪਤੀ ਨੇ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮੰਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ, ਜੋ ਇਸ ਵੇਲੇ ਨਵੀਂ ਅਤੇ ਨਵੀਕਰੋਨੀਊ ਊਰਜਾ, ਖਾਧ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ, ਹੁਣ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਕਮਾਨ ਵੀ ਸੰਭਾਲਣਗੇ।

ਜਾਣੋ ਕੌਣ ਹਨ ਨਵੇਂ ਸਿੱਖਿਆ ਮੰਤਰੀ ਪ੍ਰਹਲਾਦ ਜੋਸ਼ੀ?

27 ਨਵੰਬਰ 1962 ਨੂੰ ਕਰਨਾਟਕ ਦੇ ਵਿਜੇਪੁਰਾ ਵਿੱਚ ਜਨਮੇ ਪ੍ਰਹਲਾਦ ਜੋਸ਼ੀ ਕਰਨਾਟਕ ਦੀ ਧਾਰਵਾੜ ਲੋਕ ਸਭਾ ਸੀਟ ਤੋਂ ਲਗਾਤਾਰ 5 ਵਾਰ (2004 ਤੋਂ 2024 ਤੱਕ) ਸੰਸਦ ਮੈਂਬਰ ਚੁਣੇ ਜਾ ਚੁੱਕੇ ਹਨ। ਪ੍ਰਹਲਾਦ ਜੋਸ਼ੀ ਦੀ ਅਰੰਭਕ ਪੜ੍ਹਾਈ ਰੇਲਵੇ ਸਕੂਲ ਅਤੇ ਹੁਬਲੀ ਦੇ ਨਿਊ ਇੰਗਲਿਸ਼ ਸਕੂਲ ਤੋਂ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਕੇ.ਐਸ. ਆਰਟਸ ਕਾਲਜ, ਹੁਬਲੀ ਤੋਂ ਬੀ.ਏ. (B.A.) ਦੀ ਡਿਗਰੀ ਹਾਸਲ ਕੀਤੀ। ਕਾਲਜ ਸਮੇਂ ਤੋਂ ਹੀ ਸਮਾਜਿਕ ਕਾਰਜਾਂ ਵਿੱਚ ਸਰਗਰਮ ਰਹੇ ਜੋਸ਼ੀ ਨੇ 90ਵੀਆਂ ਦੇ ਦਹਾਕੇ ਵਿੱਚ ‘ਈਦਗਾਹ ਮੈਦਾਨ ਤਿਰੰਗਾ ਅੰਦੋਲਨ’ ਅਤੇ ‘ਕਸ਼ਮੀਰ ਬਚਾਓ ਅੰਦੋਲਨ’ ਦਾ ਨੇਤਾਵਾਂ ਵਜੋਂ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਉਹ ਕੋਲਾ, ਖਾਣਾਂ ਅਤੇ ਸੰਸਦੀ ਮਾਮਲਿਆਂ ਦੇ ਕੇਂਦਰੀ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਸਿੱਖਿਆ ਮੰਤਰਾਲੇ ਸਾਹਮਣੇ ਵੱਡੀਆਂ ਚੁਣੌਤੀਆਂ ਅਤੇ ਸੁਧਾਰ

ਪ੍ਰਹਲਾਦ ਜੋਸ਼ੀ ਦੀ ਇਹ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਸਿੱਖਿਆ ਮੰਤਰਾਲਾ ਪ੍ਰੀਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਦੀ ਤਿਆਰੀ ਕਰ ਰਿਹਾ ਹੈ। ਇਨ੍ਹਾਂ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ (NTA) ਦਾ ਪੁਨਰਗਠਨ, ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਅਤੇ 2027 ਤੋਂ NEET ਲਈ ਕੰਪਿਊਟਰ-ਆਧਾਰਿਤ ਪ੍ਰੀਖਿਆ (CBT) ਪ੍ਰਣਾਲੀ ਲਾਗੂ ਕਰਨਾ ਸ਼ਾਮਲ ਹੈ।

35 ਦਿਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ

ਜੰਤਰ-ਮੰਤਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ NEET ਪੇਪਰ ਲੀਕ ਦੇ ਖ਼ਿਲਾਫ਼ ਚੱਲ ਰਹੇ 35 ਦਿਨਾਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਧਰਮਿੰਦਰ ਪ੍ਰਧਾਨ ਨੇ ਆਪਣੇ ਪਦ ਤੋਂ ਅਸਤੀਫ਼ਾ ਦਿੱਤਾ। ਆਪਣੇ ਅਸਤੀਫ਼ੇ ‘ਚ ਉਨ੍ਹਾਂ ਕਿਹਾ ਕਿ ਉਹ ਦੇਸ਼ ਵਿਰੋਧੀ ਤਾਕਤਾਂ ਨੂੰ ਇਸ ਸਥਿਤੀ ਦਾ ਗਲਤ ਫਾਇਦਾ ਚੁੱਕਣ ਤੋਂ ਰੋਕਣ ਲਈ ਪਾਸੇ ਹਟ ਰਹੇ ਹਨ। ਅਸਤੀਫ਼ੇ ਤੋਂ ਬਾਅਦ, ਕੇਂਦਰ ਸਰਕਾਰ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਅੰਦੋਲਨ ਸਮਾਪਤ ਕਰਨ ਦਾ ਐਲਾਨ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *