ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼ਨੀਵਾਰ ਨੂੰ ਦਿੱਲੀ ‘ਚ-ਏ-ਅਕਾਲੀ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ, ਅਕਾਲੀ ਦਲ ਕਿਸੇ ਦੀ ਨਿੱਜੀ ਜਾਇਜਾਦ ਨਹੀਂ ਸਗੋਂ ਇੱਕ ਸੋਚ ਤੇ ਸਿਧਾਂਤ ਹੈ, ਜਿਵੇਂ ਇੱਕ ਵੱਡੇ ਰੁੱਖ ਦੀਆਂ ਜੜਾਂ ਜਦੋਂ ਜਾਂਦੀਆਂ ਹਨ, ਤਾਂ ਇਸ ਨੂੰ ਡਿੱਗਣ ਵਿਚ ਜ਼ਿਆਦਾ ਦੇਰ ਨਹੀਂ ਲਗਦੀ।
ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀਆਂ ਵੱਲੋਂ ਸਾਂਝੇ ਤੌਰ ਤੇ ਇੱਕ ਪਲੇਟਫਾਰਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਵਿੱਚ ਉਹ ਸਾਰੇ ਆਗੂ ਸ਼ਾਮਲ ਹੋਣਗੇ ਜੋ ਅਕਾਲੀ ਦਲ ਵਿੱਚ ਬਾਦਲਾਂ ਦੀ ਤਾਨਾਸ਼ਾਹੀ ਦਾ ਵਿਰੋਧ ਕਰ ਰਹੇ ਹਨ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਰਾਜ ਦੇ ਹਰ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ, ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ, ਮਨਜੀਤ ਸਿੰਘ ਜੀਕੇ, ਡਾ: ਰਤਨ ਸਿੰਘ ਅਜਨਾਲਾ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ, ਸਾਡੇ ਸਾਰੇ ਨੇਤਾ ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ ਕਰ ਰਹੇ ਹਨ।

