ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਪਿੰਡ ਚੱਬੇਆਲ ‘ਚ ਡਾਇਰੀਆ ਫੈਲਣ ਕਾਰਨ ਕਰੀਬ 100 ਲੋਕ ਬਿਮਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਲਾਕੇ ਚ ਡਾਇਰੀਆ ਦੇ ਕਾਰਨ ਕਰੀਬ 100 ਲੋਕ ਬਿਮਾਰ ਹੋ ਗਏ ਹਨ ਜਦਕਿ ਇਸ ਦੇ ਕਾਰਨ ਹੀ 5 ਸਾਲ ਦੀ ਬੱਚੀ ਦੀ ਮੌਤ ਹੋ ਗਈ।
ਉੱਥੇ ਹੀ ਇਸ ਮਾਮਲੇ ਤੇ ਸਥਾਨਕਵਾਸੀਆਂ ਦਾ ਇਲਜ਼ਾਮ ਹੈ ਕਿ ਗੰਦੇ ਪਾਣੀ ਕਾਰਨ ਇਹ ਡਾਇਰੀਆ ਫੈਲ ਰਿਹਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਬਿਮਾਰੀ ਫੈਲਣ ਦੇ ਬਾਵਜੂਦ ਵਾਟਰਸਪਲਾਈ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ।
ਸਿਵਲ ਸਰਜਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਡਾਇਰੀਆ ਦੇ ਮਰੀਜ਼ਾ ਦੀ ਗਿਣਤੀ ਵਧੀ ਹੈ ਤੇ ਲੋਕਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਚਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।



