ਇੰਟਰਨੈਸ਼ਨਲ ਸਟਾਰ, ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ। ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਨਿਭਾਈ। ਜ਼ਿਕਰਯੋਗ ਹੈ ਕਿ ਫ਼ਿਲਮ ਜੱਟ ਐਂਡ ਜੂਲੀਅਟ 3 ਆਉਂਦੇ ਦਿਨਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ।
View this post on Instagram
ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਲੁਧਿਆਣਾ ਸ਼ਹਿਰ ਵਿਚ ਗਏ ਸਨ। ਉਥੇ ਵੱਖ-ਵੱਖ ਥਾਵਾਂ ਉਤੇ ਗਏ। ਉਨ੍ਹਾਂ ਨਾਲ ਫਿਲਮ ਦੀ ਪੂਰੀ ਸਟਾਰ ਕਾਸਟ ਵੀ ਸੀ। ਇਸ ਮਗਰੋਂ ਦਿਲਜੀਤ ਦੋਸਾਂਝ ਕੁਝ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ ਅਤੇ ਉਨ੍ਹਾਂ ਨੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਸੀ। ਦਿਲਜੀਤ ਨੇ ਇਸ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਡੇਟ ਕੀਤਾ ਹੈ। ਦਿਲਜੀਤ ਦੁਸਾਂਝ ਸਵੇਰੇ ਹੀ ਅੰਮ੍ਰਿਤਸਰ ਪਹੁੰਚ ਗਏ। ਦਿਲਜੀਤ ਦੁਸਾਂਝ ਸਾਦਾ ਚਿੱਟਾ ਕੁੜਤਾ ਅਤੇ ਭਗਵੀਂ ਪੱਗ ਪਹਿਨ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਦੇ ਮੁੱਖ ਗੁਰੂਘਰ ਲਿਜਾਣ ਸਮੇਂ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਸਵੇਰੇ ਇੱਥੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਦਿਲਜੀਤ ਦੋਸਾਂਝ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੌਰੇ ‘ਤੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਨੀਰੂ ਬਾਜਵਾ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ।



