ਸਕੂਲੋਂ ਛੁੱਟੀ ਮਗਰੋਂ ਦੋ ਵਿਦਿਆਰਥੀਆਂ ਦੀਆਂ ਬਾਈਕਾਂ ਦੀ ਸਿੱਧੀ ਟੱਕਰ, 10ਵੀਂ ਜਮਾਤ ਵਿਚ ਪੜ੍ਹਦੇ ਜਵਾਕ ਦੀ ਮੌਤ, 11ਵੀਂ ਵਾਲਾ ਜ਼ਖਮੀ

ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਸਥਿਤ ਪਿੰਡ ਬਹਾਦਰ ਹੁਸੈਨ ਦੇ ਪੈਟਰੋਲ ਪੰਪ ਨੇੜੇ ਸੋਮਵਾਰ ਨੂੰ ਦੋ ਸਕੂਲੀ ਵਿਦਿਆਰਥੀਆਂ ਦੀਆਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ…

ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਸਥਿਤ ਪਿੰਡ ਬਹਾਦਰ ਹੁਸੈਨ ਦੇ ਪੈਟਰੋਲ ਪੰਪ ਨੇੜੇ ਸੋਮਵਾਰ ਨੂੰ ਦੋ ਸਕੂਲੀ ਵਿਦਿਆਰਥੀਆਂ ਦੀਆਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਾਹਬਾਜ਼ ਸਿੰਘ ਵਾਸੀ ਪਿੰਡ ਪ੍ਰਤਾਪਗੜ੍ਹ ਵਜੋਂ ਹੋਈ ਹੈ, ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਹਾਦਸੇ ਵਿੱਚ ਜ਼ਖਮੀ ਵਿਦਿਆਰਥੀ ਰਣਬੀਰ ਸਿੰਘ ਪਿੰਡ ਮਸਾਣੀਆਂ ਦਾ ਰਹਿਣ ਵਾਲਾ ਹੈ। ਉਹ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਹਾਦਸੇ ਵਿੱਚ ਦੋਵੇਂ ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜ਼ਖ਼ਮੀ ਵਿਦਿਆਰਥੀ ਰਣਬੀਰ ਸਿੰਘ ਦੇ ਦਾਦਾ ਰਣਧੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਬਟਾਲਾ ਦੇ ਇੱਕ ਸਕੂਲ ਵਿੱਚ ਪੜ੍ਹਦਾ ਹੈ। ਉਹ ਸਕੂਲ ਤੋਂ ਬਾਅਦ ਘਰ ਪਰਤ ਰਿਹਾ ਸੀ। ਉਸੇ ਸਮੇਂ ਇਹ ਹਾਦਸਾ ਵਾਪਰ ਗਿਆ। ਜਿਸ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੂਜੇ ਬਾਈਕ ‘ਤੇ ਸਵਾਰ ਮੇਰਾ ਪੋਤਾ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਦੇ ਬਾਅਦ ਥਾਣਾ ਰੰਗੜ ਨੰਗਲ ਦੇ ਏਐਸਆਈ ਰਛਪਾਲ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Leave a Reply

Your email address will not be published. Required fields are marked *