ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ (Malout) ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਆਇਆ।
Also Read: ਸਾਵਧਾਨ! ਪੰਜਾਬ ‘ਚ ਅਜੇ ਹੋਰ ਵਧੇਗੀ ਠੰਡੀ, ਮੌਸਮ ਵਿਭਾਗ ਵਲੋਂ ਐਡਵਾਇਜ਼ਰੀ ਜਾਰੀ
ਗ੍ਰੰਥੀ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਗ੍ਰੰਥੀ ਸਿੰਘ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਗ੍ਰੰਥੀ ਸਿੰਘ ਵਲੋਂ ਇਸ ਘਟਨਾ ਦੀ ਸੂਚਨਾ ਪੁਲਸ ਅਤੇ ਪਿੰਡ ਦੇ ਲੋਕਾਂ ਨੂੰ ਦਿੱਤੀ ਗਈ। ਗ੍ਰੰਥੀ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਨਾਲ ਸਬੰਧਿਤ ਹੈ। ਵਰਨਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ. ਕੈਮਰੇ ਨਹੀਂ ਲੱਗੇ ਹੋਏ ਸਨ।



