ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਇਸ ਮੌਕੇ ਪਪਲਪ੍ਰੀਤ ਸਿੰਘ ਦਾ ਵੱਡ਼ਾ ਬਿਆਨ ਸਾਹਮਣੇ ਆਇਆ ਹੈ।
ਪਪਲਪ੍ਰੀਤ ਸਿੰਘ ਦਾ ਕਹਿਣਾ ਹੈ ਕਿ 28 ਮਾਰਚ ਤੋਂ ਉਹ ਅੰਮ੍ਰਿਤਪਾਲ ਸਿੰਘ ਤੋਂ ਵੱਖ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ 28 ਮਾਰਚ ਤੱਕ ਉਹ ਅੰਮ੍ਰਿਤਪਾਲ ਦੇ ਨਾਲ ਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚੜ੍ਹਦੀ ਕਲਾਂ ਵਿੱਚ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 28 ਮਾਰਚ ਤੋਂ ਬਾਅਦ ਮੇਰੀ ਅੰਮ੍ਰਿਤਪਾਲ ਨਾਲ ਕੋਈ ਗੱਲ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਨਹੀਂ ਪਤਾ ਹੁਣ ਅੰਮ੍ਰਿਤਪਾਲ ਸਿੰਘ ਕਿੱਥੇ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੁਲਿਸ ਪੂਰੀ ਮੂਸਤੈਦੀ ਨਾਲ ਕੰਮ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਕਿਸੇ ਵੀ ਅਫਵਾਹ ਉੱਤੇ ਵਿਸ਼ਵਾਸ ਨਾ ਕਰਨਾ।



